ਪੰਜਾਬ ਦੇ ਮੌਸਮ ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

Sunday, Apr 06, 2025 - 10:39 AM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਜਲੰਧਰ- ਪੰਜਾਬ ਵਿਚ ਗਰਮੀ ਲਗਾਤਾਰ ਵੱਧਦੀ ਜਾ ਰਹੀ ਹੈ। ਸੂਬੇ ਦੇ ਤਾਪਮਾਨ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿਚ ਤਾਪਮਾਨ 35 ਡਿਗਰੀ ਤੋਂ ਵੀ ਪਾਰ ਹੋ ਚੁੱਕਿਆ ਹੈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਸੂਬੇ ਦਾ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ। ਹਾਲਾਂਕਿ, ਚੰਡੀਗੜ੍ਹ ਦੇ ਵੱਖ-ਵੱਖ ਥਾਵਾਂ 'ਤੇ ਅੱਜ ਵੀ ਗਰਮੀ ਦੀ ਲਹਿਰ ਜਾਰੀ ਰਹਿ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫੌਜੀ ਮੁੜ ਅਦਾਲਤ 'ਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ 'ਚ

PunjabKesari

ਮੌਸਮ ਵਿਭਾਗ ਦੇ ਅਨੁਸਾਰ, 8 ਅਪ੍ਰੈਲ ਨੂੰ ਪੱਛਮੀ ਹਿਮਾਲਿਆ 'ਚ ਇੱਕ ਪੱਛਮੀ ਗੜਬੜੀ ਹੋਈ ਹੈ। 9 ਅਪ੍ਰੈਲ ਤੱਕ ਮੌਸਮ ਖੁਸ਼ਕ ਰਹੇਗਾ। ਇਸ ਤੋਂ ਬਾਅਦ ਮੀਂਹ ਪੈਣ ਦੀ ਸੰਭਾਵਨਾ ਹੈ। 10 ਅਤੇ 11 ਤਰੀਕ ਨੂੰ ਪੰਜਾਬ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਹਾਲਾਂਕਿ, ਮਾਹਿਰਾਂ ਦੇ ਅਨੁਸਾਰ, ਇਸ ਸਮੇਂ ਮੀਂਹ ਅਤੇ ਤੂਫਾਨ ਕਿਸਾਨਾਂ ਲਈ ਚੰਗੇ ਨਹੀਂ ਹਨ, ਕਿਉਂਕਿ 10 ਅਪ੍ਰੈਲ ਤੱਕ, ਵਾਢੀ ਦਾ ਕੰਮ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲੇਗਾ। ਨਾਲ ਹੀ, ਕਣਕ ਦੀ ਫਸਲ ਮੰਡੀਆਂ ਵਿੱਚ ਪਹੁੰਚਣੀ ਸ਼ੁਰੂ ਹੋ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News