ਫੌਜੀ ਨੇ ਮਾਂ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

Friday, Apr 03, 2020 - 01:21 AM (IST)

ਫੌਜੀ ਨੇ ਮਾਂ ਨਾਲ ਮਿਲ ਕੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਬਟਾਲਾ,  (ਜ. ਬ.)- ਅੱਜ ਸਵੇਰੇ ਨਜ਼ਦੀਕੀ ਪਿੰਡ ਸੇਖਵਾਂ 'ਚ ਛੁੱਟੀ 'ਤੇ ਆਏ ਫੌਜੀ ਨੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਥਾਣਾ ਸੇਖਵਾਂ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਨੂੰ ਸਤਨਾਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਜੱਫ਼ਰਵਾਲ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਮੇਰੀ ਲੜਕੀ ਸੰਦੀਪ ਕੌਰ ਦਾ ਵਿਆਹ 2 ਸਾਲ ਪਹਿਲਾਂ ਪਿੰਡ ਸੇਖਵਾਂ ਦੇ ਸ਼ਮਸ਼ੇਰ ਸਿੰਘ ਪੁੱਤਰ ਸਤਨਾਮ ਸਿੰਘ ਨਾਲ ਹੋਇਆ ਸੀ, ਜੋ ਫੌਜ ਵਿਚ ਨੌਕਰੀ ਕਰਦਾ ਸੀ ਅਤੇ ਉਸ ਦੀ ਇਕ ਬੇਟੀ ਵੀ ਹੈ। ਉਸਨੇ ਦੱਸਿਆ ਕਿ ਵਿਆਹ ਤੋਂ ਕੁਝ ਦੇਰ ਬਾਅਦ ਹੀ ਉਸ ਦੇ ਪਤੀ ਅਤੇ ਸੱਸ ਨੇ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ । ਕੁਝ ਦਿਨ ਪਹਿਲਾਂ ਹੀ ਮੇਰਾ ਜਵਾਈ ਫੌਜ 'ਚੋਂ ਛੁੱਟੀ ਆਇਆ ਸੀ, ਉਨ੍ਹਾਂ ਨੇ ਮੇਰੀ ਲੜਕੀ ਨੂੰ ਕੋਈ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਐੱਸ. ਐੱਚ. ਓ . ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਲੜਕੀ ਦੇ ਪਤੀ ਸ਼ਮਸ਼ੇਰ ਸਿੰਘ ਅਤੇ ਸੱਸ ਕੁਲਵੰਤ ਕੌਰ ਦੇ ਖਿਲਾਫ਼ ਕੇਸ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਪੋਸਟਮਾਰਟਮ ਦੀ ਰਿਪੋਰਟ ਵਿਚ ਜੋ ਵੀ ਤੱਥ ਸਾਹਮਣੇ ਆਉਣਗੇ ਉਨ੍ਹਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


author

Bharat Thapa

Content Editor

Related News