ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ

Monday, May 18, 2026 - 04:37 PM (IST)

ਦੁੱਧ ਸਪਲਾਇਰ ਯੂਨੀਅਨ ਦਾ ਪ੍ਰਦਰਸ਼ਨ, DC ਦਫ਼ਤਰ ਬਾਹਰ ਕੁਇੰਟਲਾਂ ਦੇ ਹਿਸਾਬ ਨਾਲ ਰੋੜ੍ਹਿਆ ਦੁੱਧ

ਅੰਮ੍ਰਿਤਸਰ (ਨੀਰਜ)- ਅੰਮ੍ਰਿਤਸਰ 'ਚ ਦੁੱਧ ਸਪਲਾਇਰ ਯੂਨੀਅਨ ਵੱਲੋਂ ਕਥਿਤ ਨਕਲੀ ਦੁੱਧ ਅਤੇ ਫਰਜ਼ੀ ਪਨੀਰ ਦੀ ਬੇਰੋਕ ਵਿਕਰੀ ਖ਼ਿਲਾਫ਼ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੜਕਾਂ 'ਤੇ ਕੁਇੰਟਲਾਂ ਦੇ ਹਿਸਾਬ ਨਾਲ ਦੁੱਧ ਰੋੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਨਕਲੀ ਡੇਅਰੀ ਉਤਪਾਦਾਂ ਦੀ ਵਿਕਰੀ ਰੋਕਣ ਲਈ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਵਿੱਚ ਖੁੱਲ੍ਹੇਆਮ ਵਿਕ ਰਹੇ ਸਿੰਥੈਟਿਕ ਦੁੱਧ ਅਤੇ ਨਕਲੀ ਪਨੀਰ ਕਾਰਨ ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਇਨ੍ਹਾਂ ਵਾਹਨਾਂ 'ਤੇ ਮੁਕੰਮਲ ਪਾਬੰਦੀ ਦੇ ਹੁਕਮ, ਸੜਕਾਂ/ਜਨਤਕ ਥਾਵਾਂ ’ਤੇ ਚਲਾਉਣ ਦੀ ਮਨਾਹੀ

ਯੂਨੀਅਨ ਆਗੂਆਂ ਨੇ ਕਿਹਾ ਕਿ ਨਕਲੀ ਡੇਅਰੀ ਉਤਪਾਦ ਨਾ ਸਿਰਫ਼ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ 'ਤੇ ਅਸਰ ਪਾ ਰਹੇ ਹਨ, ਸਗੋਂ ਲੋਕਾਂ ਦੀ ਸਿਹਤ ਲਈ ਵੀ ਵੱਡਾ ਖ਼ਤਰਾ ਬਣੇ ਹੋਏ ਹਨ। ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦਰਜਨਾਂ ਦੀ ਗਿਣਤੀ ਵਿੱਚ ਨਕਲੀ ਪਨੀਰ ਅਤੇ ਨਕਲੀ ਖੋਆ ਤਿਆਰ ਕਰਨ ਵਾਲੀਆਂ ਫੈਕਟਰੀਆਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਜ਼ਾਰ ਵਿੱਚ 150 ਤੋਂ 200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਨੀਰ ਵੇਚਿਆ ਜਾ ਰਿਹਾ ਹੈ, ਜਦਕਿ ਅਸਲੀ ਪਨੀਰ ਤਿਆਰ ਕਰਨ ਲਈ ਘੱਟੋ-ਘੱਟ 430 ਤੋਂ 600 ਰੁਪਏ ਪ੍ਰਤੀ ਕਿਲੋ ਤੱਕ ਖ਼ਰਚ ਆਉਂਦਾ ਹੈ। ਰਣਜੀਤ ਸਿੰਘ ਨੇ ਦੋਸ਼ ਲਗਾਇਆ ਕਿ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਅਤੇ ਡੀ.ਸੀ. ਦਫ਼ਤਰ ਵਿੱਚ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।

ਇਹ ਵੀ ਪੜ੍ਹੋ- ਹੁਣ ਜੁਗਾੜੂ ਵਾਹਨ ਤਿਆਰ ਕਰਨ ਵਾਲਿਆਂ ਤੇ ਚਲਾਉਣ ਵਾਲਿਆਂ ਦੀ ਵੀ ਖੈਰ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News