ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਮੰਤਰੀ ਡਾ. ਬਲਜੀਤ ਕੌਰ, ਮਰੀਜ਼ਾਂ ਦਾ ਖੁਦ ਕੀਤਾ ਚੈੱਕ ਅਪ

Monday, Oct 28, 2024 - 05:50 PM (IST)

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਮੰਤਰੀ ਡਾ. ਬਲਜੀਤ ਕੌਰ, ਮਰੀਜ਼ਾਂ ਦਾ ਖੁਦ ਕੀਤਾ ਚੈੱਕ ਅਪ

ਚੰਡੀਗੜ੍ਹ/ਫਰੀਦਕੋਟ- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ "ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.) ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜ਼ਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਨ੍ਹਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ  ਡਾਕਟਰੀ ਟੀਮ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ । ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। 

ਇਹ ਵੀ ਪੜ੍ਹੋ- ਜਿੱਤ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਦਾ ਵਿਰੋਧੀਆਂ 'ਤੇ ਵੱਡਾ ਬਿਆਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ 'ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵੱਧ ਰਹੇ ਹਾਂ।

ਇਹ ਵੀ ਪੜ੍ਹੋ- ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ

ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ  ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ  ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ  ਤੇ ਲੋੜਵੰਦਾਂ ਨੂੰ ਇਸ ਦੌਰਾਨ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ।

ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News