ਪੰਜਾਬ ਕੈਬਨਿਟ ਵਿਚੋਂ ਮੰਤਰੀ ਨੇ ਦਿੱਤਾ ਅਸਤੀਫ਼ਾ, ਹੋਇਆ ਮਨਜ਼ੂਰ
Thursday, Jun 27, 2024 - 06:39 PM (IST)
ਚੰਡੀਗੜ੍ਹ : ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਮੰਤਰੀ ਮੰਡਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਵੀ ਕਰ ਲਿਆ ਗਿਆ ਹੈ। ਮੀਤ ਹੇਅਰ ਕੋਲ ਖੇਡ ਅਤੇ ਯੁਵਕ ਭਲਾਈ ਵਿਭਾਗ ਸਨ, ਜਿਸ ਦੀ ਕਮਾਨ ਹੁਣ ਖੁਦ ਮੁੱਖ ਮੰਤਰੀ ਭਗਵੰਤ ਮਾਨ ਸੰਭਾਲਣਗੇ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਵਰਨਣਯੋਗ ਹੈ ਕਿ ਪੰਜਾਬ ਵਿਚ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ।
ਇਹ ਵੀ ਪੜ੍ਹੋ : ਪਰਮਿੰਦਰ ਢੀਂਡਸਾ ਦਾ ਵੱਡਾ ਬਿਆਨ, ਅਕਾਲੀ ਦਲ ਦੇ ਨਵੇਂ ਪ੍ਰਧਾਨ ਲਈ ਦੱਸੇ ਕਿਹੜੇ ਨਾਂ ਚਰਚਾ 'ਚ
ਮੀਤ ਹੇਅਰ ਵਲੋਂ ਲੋਕ ਸਭਾ ਸੀਟ ਜਿੱਤਣ ਤੋਂ ਬਾਅਦ ਇਹ ਸੀਟ ਖਾਲ੍ਹੀ ਹੋ ਗਈ ਹੈ ਅਤੇ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ 'ਤੇ ਜ਼ਿਮਨੀ ਚੋਣ ਕਰਵਾਈ ਜਾਵੇਗੀ। ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਮਗਰੋਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿਚ ਵੀ ਜ਼ਿਮਨੀ ਚੋਣ ਹੋਣੀ ਹੈ ਜਦੋਂਕਿ ਜਲੰਧਰ ਵਿਚ ਸ਼ੀਤਲ ਅੰਗੁਰਾਲ ਦੇ ਅਸਤੀਫ਼ੇ ਤੋਂ ਬਾਅਦ ਅਗਲੇ ਮਹੀਨੇ ਚੋਣ ਹੋ ਰਹੀ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਜ਼ਿਮਨੀ ਚੋਣ ਲਈ ਐਲਾਨੀ ਉਮੀਦਵਾਰ ਤੋਂ ਅਕਾਲੀ ਦਲ ਨੇ ਕੀਤਾ ਕਿਨਾਰਾ
2017 ਵਿਚ ਪਹਿਲੀ ਵਾਰ ਜਿੱਤੀ ਸੀ ਚੋਣ
ਗੁਰਮੀਤ ਸਿੰਘ ਮੀਤ ਹੇਅਰ ਦਾ ਜਨਮ 1989 ਵਿਚ ਹੋਇਆ ਸੀ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਪਹਿਲੀ ਵਾਰ 2017 'ਚ ਚੋਣ ਲੜੀ ਸੀ। ਉਸ ਸਮੇਂ ਉਹ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਬਰਨਾਲਾ ਖੇਤਰ ਤੋਂ 50 ਫੀਸਦੀ ਵੋਟਾਂ ਹਾਸਲ ਕਰਕੇ ਜਿੱਤੀਆਂ ਸਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਰਕਾਰ ਵਿਚ ਕੈਬਨਿਟ ਮੰਤਰੀ ਬਣਾਇਆ ਗਿਆ।
ਇਹ ਵੀ ਪੜ੍ਹੋ : ਅਕਾਲੀ ਦਲ ਵਿਚ ਹੋਈ ਬਗਾਵਤ 'ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8