ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਸਕਾਰਪੀਓ ’ਤੇ ਆਏ ਬਦਮਾਸ਼ਾਂ ਨੇ ਫਾਈਨਾਂਸਰ ਨੂੰ ਮਾਰੀਆਂ ਗੋਲ਼ੀਆਂ

Tuesday, Nov 28, 2023 - 06:37 PM (IST)

ਫਿਰੋਜ਼ਪੁਰ ’ਚ ਵੱਡੀ ਵਾਰਦਾਤ, ਸਕਾਰਪੀਓ ’ਤੇ ਆਏ ਬਦਮਾਸ਼ਾਂ ਨੇ ਫਾਈਨਾਂਸਰ ਨੂੰ ਮਾਰੀਆਂ ਗੋਲ਼ੀਆਂ

ਫ਼ਿਰੋਜ਼ਪੁਰ (ਸੰਨੀ ਚੋਪੜਾ) : ਫ਼ਿਰੋਜ਼ਪੁਰ ’ਚ ਬੀਤੀ ਦੇਰ ਰਾਤ ਸੁਖਦੇਵ ਉਰਫ਼ ਜੌਨੀ ਅਗਰਵਾਲ ਫਾਈਨਾਂਸਰ ਨੂੰ ਅਣਪਛਾਤਿਆਂ ਨੇ ਗੋਲ਼ੀ ਮਾਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਸਥਾਨਕ ਸ਼ਾਂਤੀ ਨਗਰ ’ਚ ਸਕਾਰਪੀਓ ’ਤੇ ਸਵਾਰ ਹੋ ਕੇ ਆਏ ਤਿੰਨ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਿਸ 'ਚ ਸੁਖਦੇਵ ਉਰਫ਼ ਜੌਨੀ ਅਗਰਵਾਰ ਮੋਢੇ ’ਤੇ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ : ਪਿੰਡ ਰੋਡੇ ਦੇ ਜਸਪ੍ਰੀਤ ਸਿੰਘ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ

ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੋਏ ਸੁਖਦੇਵ ਅਗਰਵਾਲ ਨੇ ਦੱਸਿਆ ਕਿ ਉਹ ਰਾਤ ਨੂੰ ਕਿਸੇ ਕੰਮ ਤੋਂ ਆ ਰਿਹਾ ਸੀ ਅਤੇ ਰਸਤੇ ’ਚ ਹਰਿਆਣਾ ਨੰਬਰ ਦੀ ਸਕਾਰਪੀਓ ’ਚ ਤਿੰਨ-ਚਾਰ ਵਿਅਕਤੀ ਸਵਾਰ ਸਨ, ਜਿਨ੍ਹਾਂ ’ਚੋਂ ਇਕ ਹਮਲਾਵਰ ਨੇ ਹੇਠਾਂ ਉਤਰ ਕੇ ਮੇਰੇ ’ਤੇ ਗੋਲ਼ੀਆਂ ਚਲਾ ਦਿੱਤੀਆਂ, ਇਕ ਗੋਲੀ ਮੈਨੂੰ ਲੱਗੀ ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੀੜਤ ਨੇ ਪੁਲਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਜਦੋਂ ਪੁਲਸ ਅਧਿਕਾਰੀਆਂ ਨਾਲ ਵਾਰਦਾਤ ਸੰਬੰਧੀ ਗੱਲਬਾਤ ਕਰਨੀ ਚਾਹੀ ਤਾਂ ਕਿਸੇ ਅਧਿਕਾਰੀ ਨੇ ਕੁਝ ਵੀ ਨਹੀਂ ਬੋਲਿਆ। 

ਇਹ ਵੀ ਪੜ੍ਹੋ : ਪੁਲਸ ਚੌਕੀ ਲਾਧੂਕਾ ਮੰਡੀ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News