ਕੇਂਦਰ ਦੀ ਸੰਸਦੀ ਕਮੇਟੀ ਦੇ ਮੈਂਬਰ ਬਣੇ ਚਰਨਜੀਤ ਚੰਨੀ
Friday, Sep 27, 2024 - 06:41 PM (IST)
ਜਲੰਧਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਮੱਛੀ ਪਾਲਣ, ਡੇਅਰੀ ਅਤੇ ਸਹਿਕਾਰਤਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚਰਨਜੀਤ ਸਿੰਘ ਚੰਨੀ ਨੇ ਆਪਣੇ ਐਕਸ ਅਕਾਊਂਟ 'ਤੇ ਪੋਸਟ ਸਾਂਝੀ ਕਰਕੇ ਲਿਖਿਆ ਹੈ ਕਿ ਮੈਨੂੰ ਖੇਤੀਬਾੜੀ, ਪਸ਼ੂ ਪਾਲਣ, ਫੂਡ ਪ੍ਰੋਸੈਸਿੰਗ, ਮੱਛੀ ਪਾਲਣ, ਡੇਅਰੀ ਅਤੇ ਸਹਿਕਾਰਤਾ ਬਾਰੇ ਵੱਕਾਰੀ ਸੰਸਦੀ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਜਾਣ 'ਤੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਕਿਹਾ ਪਾਰਟੀ ਹਾਈ ਕਮਾਂਡਰਾਹੁਲ ਗਾਂਧੀ, ਸ਼੍ਰੀਮਤੀ ਸੋਨੀਆ ਗਾਂਧੀ, ਖੜਗੇ ਅਤੇ ਸੰਸਦ ਦੇ ਮਾਨਯੋਗ ਸਪੀਕਰ ਦੇ ਭਰੋਸੇ ਅਤੇ ਸਮਰਥਨ ਲਈ ਧੰਨਵਾਦੀ ਹਾਂ। ਮੈਂ ਆਪਣੇ ਕਿਸਾਨਾਂ ਅਤੇ ਪੇਂਡੂ ਭਾਈਚਾਰਿਆਂ ਦੀ ਸਮਰਪਣ ਨਾਲ ਸੇਵਾ ਕਰਨ ਲਈ ਤਿਆਰ ਰਹਾਂਗਾ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਵੱਲੋਂ ਸਿੱਖਾਂ 'ਤੇ ਦਿੱਤੇ ਬਿਆਨ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖੀ ਵੱਡੀ ਗੱਲ
ਜਾਣਕਾਰੀ ਮੁਤਾਬਰ ਕੇਂਦਰ ਸਰਕਾਰ ਨੇ 2024-25 ਲਈ ਵਿਭਾਗ ਨਾਲ ਸਬੰਧਤ 24 ਸੰਸਦੀ ਸਥਾਈ ਕਮੇਟੀਆਂ ਦਾ ਗਠਨ ਕੀਤਾ ਹੈ। ਜਿਸ 'ਚ ਸਰਕਾਰ ਨੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਰੱਖਿਆ ਮਾਮਲਿਆਂ ਦੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਕਮੇਟੀ ਵਿੱਚ ਕਾਂਗਰਸ ਪਾਰਟੀ ਦੇ ਮੈਂਬਰਾਂ ਨੂੰ ਚਾਰ ਕਮੇਟੀਆਂ ਦਾ ਚੇਅਰਪਰਸਨ ਬਣਾਇਆ ਗਿਆ ਹੈ, ਜਿਸ ਵਿੱਚ ਵਿਦੇਸ਼ੀ ਮਾਮਲੇ ਵੀ ਸ਼ਾਮਲ ਹਨ। ਹਰੇਕ ਕਮੇਟੀ ਵਿੱਚ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਦੇ ਮੈਂਬਰ ਸ਼ਾਮਲ ਹੁੰਦੇ ਹਨ। ਇਸ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਦੀ ਪ੍ਰਧਾਨਗੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8