ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ ’ਚ ਪਿਆ ਭਾਰੀ ਮੀਂਹ, ਜਾਣੋ ਅੱਗੇ ਕਿਹੋ ਜਿਹਾ ਰਹੇਗਾ ਮੌਸਮ
Sunday, Sep 17, 2023 - 05:10 PM (IST)
ਜਲੰਧਰ : ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਇੱਕ ਵਾਰ ਫਿਰ ਮੀਂਹ ਦੀਆਂ ਗਤੀਵਿਧੀਆਂ ਸ਼ੁਰੂ ਹੋ ਗਈਆਂ ਹਨ। ਇਸ ਦਰਮਿਆਨ ਜਲੰਧਰ ਵਿਚ ਐਤਵਾਰ ਸਵੇਰੇ ਭਾਰੀ ਮੀਂਹ ਪਿਆ, ਜਿਸ ਨਾਲ ਸ਼ਹਿਰ ਦੀਆਂ ਸੜਕਾਂ ਜਲ-ਥਲ ਹੋ ਗਈਆਂ। ਲਗਭਗ ਡੇਢ ਘੰਟਾ ਪਈ ਬਰਸਾਤ ਤੇਜ਼ ਬਰਸਾਤ ਕਾਰਣ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਸਵੇਰੇ 9 ਵਜੇ ਹੀ ਮਹਾਨਗਰ ਵਿਚ ਕਾਲੀਆਂ ਘਟਾਵਾਂ ਛਾ ਗਈਆਂ ਜਿਸ ਤੋਂ ਬਾਅਦ ਤੇਜ਼ ਮੀਂਹ ਨੇ ਮੌਸਮ ਖੁਸ਼ਗਵਾਰ ਕਰ ਦਿੱਤਾ। ਇਸ ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿਚ ਵੀ ਪਏ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਭਾਰੀ ਰਾਹਤ ਦਿੱਤੀ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਬੇਨਕਾਬ ਹੋਇਆ ਹਾਈ ਪ੍ਰੋਫਾਈਲ ਚਕਲਾ, ਮਾਡਰਨ ਕੁੜੀਆਂ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਪੰਜਾਬ, ਹਰਿਆਣਾ ਤੇ ਹਿਮਾਚਲ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਮੁੜ ਮੀਂਹ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਪੰਜਾਬ ਵਿਚ ਦੋ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਚੰਡੀਗੜ੍ਹ ਮੌਸਮ ਵਿਭਾਗ ਨੇ ਸੂਬੇ ਦੇ 16 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਦਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਮੀਂਹ ਪੈ ਵੀ ਰਿਹਾ ਹੈ। ਜਿਸ ਨਾਲ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸਨ। ਦੂਜੇ ਪਾਸੇ ਮੌਸਮ ਵਿਭਾਗ ਨੇ ਮਾਨਸਾ, ਸੰਗਰੂਰ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਲੁਧਿਆਣਾ, ਰੂਪਨਗਰ, ਨਵਾਂਸ਼ਹਿਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਹੈ।
ਇਹ ਵੀ ਪੜ੍ਹੋ : ਉੱਘੇ ਕੱਪੜਾ ਵਪਾਰੀ ਨੇ ਪਤਨੀ ਸਮੇਤ ਭਾਖੜਾ ਨਹਿਰ ’ਚ ਮਾਰੀ ਛਾਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8