ਮਾਨਸਾ ਦੇ ਬੱਸ ਅੱਡੇ ''ਤੇ ਮਿਲੀ ਸਿੱਖ ਬੱਚੇ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਪੂਰਾ ਸੱਚ ਜਾਣ ਉਡਣਗੇ ਹੋਸ਼

Wednesday, Apr 03, 2024 - 06:34 PM (IST)

ਮਾਨਸਾ ਦੇ ਬੱਸ ਅੱਡੇ ''ਤੇ ਮਿਲੀ ਸਿੱਖ ਬੱਚੇ ਦੀ ਲਾਸ਼ ਨੂੰ ਲੈ ਕੇ ਵੱਡਾ ਖ਼ੁਲਾਸਾ, ਪੂਰਾ ਸੱਚ ਜਾਣ ਉਡਣਗੇ ਹੋਸ਼

ਮਾਨਸਾ : ਮਾਨਸਾ ਦੇ ਬੱਸ ਅੱਡੇ ਤੋਂ ਗੁਰਸਿੱਖ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਨੂੰ ਪੁਲਸ ਨੇ ਹੱਲ ਕਰ ਲਿਆ ਹੈ। ਇਸ ਵਾਰਦਾਤ ਵਿਚ ਪੁਲਸ ਨੇ ਬੱਚੇ ਦੀ ਮਾਂ ਵੀਰਪਾਲ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵੀਰਪਾਲ ਕੌਰ ਨੇ ਆਪਣਾ ਗੁਨਾਹ ਵੀ ਕਬੂਲ ਕਰ ਲਿਆ ਹੈ। ਮ੍ਰਿਤਕ ਬੱਚੇ ਦੀ ਪਛਾਣ ਅਗਮਜੋਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਆਪਣੀ ਭਰਜਾਈ ਵੱਲੋਂ ਬੱਚੇ ਦਾ ਕਤਲ ਕਰਨ ਬਾਰੇ ਪੁਲਸ ਕੋਲ ਸ਼ੱਕ ਪ੍ਰਗਟ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੇ ਵੀਰਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਕੇਕ ਖਾਣ ਤੋਂ ਬਾਅਦ 10 ਸਾਲਾ ਕੁੜੀ ਦੀ ਮੌਤ ਹੋਣ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ ਆਈ ਸਾਹਮਣੇ

ਕੀ ਕਹਿਣਾ ਹੈ ਕਾਤਲ ਮਾਂ ਦਾ

ਮਾਨਸਾ ਦੇ ਐੱਸ. ਪੀ. ਡੀ. ਮਨਮੋਹਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਵਿਚ ਉਕਤ ਔਰਤ ਨੇ ਦੱਸਿਆ ਕਿ ਉਸ ਦੀ ਜ਼ਿੰਦਗੀ ਨਰਕ ਬਣੀ ਹੋਈ ਹੈ। ਉਸ ਦਾ ਪਤੀ ਜੇਲ੍ਹ ਵਿਚ ਹੈ, ਉਹ ਦੋ ਵਕਤ ਦੀ ਰੋਟੀ ਲਈ ਵੀ ਮੋਹਤਾਜ ਹੋ ਗਈ ਸੀ। ਉਸ ਨੇ ਕਿਹਾ ਕਿ ਉਸ ਨੇ ਘਰ ਵਿਚ ਆਪਣੇ ਬੱਚੇ ਨੂੰ ਕਤਲ ਕੀਤਾ, ਉਸ ਤੋਂ ਬਾਅਦ ਉਹ ਬੱਸ ਵਿਚ ਬੈਠ ਕੇ ਮਾਨਸਾ ਆ ਗਈ ਅਤੇ ਬੱਚੇ ਦੀ ਲਾਸ਼ ਨੂੰ ਬੱਸ ਸਟੈਂਡ 'ਤੇ ਹੀ ਛੱਡ ਦਿੱਤਾ। ਕਾਤਲ ਮਾਂ ਨੇ ਰੋਂਦਿਆਂ ਕਿਹਾ ਕਿ ਉਸ ਨੂੰ ਹੁਣ ਆਪਣੇ ਕੀਤੇ ਦਾ ਬਹੁਤ ਪਛਤਾਵਾ ਹੋ ਰਿਹਾ ਹੈ। 

ਇਹ ਵੀ ਪੜ੍ਹੋ : ਡਾਂਸਰ ਸਿਮਰ ਸੰਧੂ ਵਿਵਾਦ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਕੀਤੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News