ਨੌਜਵਾਨ ਤੋਂ ਦੁਖੀ ਹੋ 2 ਬੱਚਿਆਂ ਦੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
Thursday, May 25, 2023 - 06:18 PM (IST)

ਬਟਾਲਾ (ਸਾਹਿਲ)- ਪਿੰਡ ਨੰਦਿਆਂਵਾਲੀ ਵਿਖੇ ਨੌਜਵਾਨ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਖਾਣ ਨਾਲ 2 ਬੱਚਿਆਂ ਦੀ ਮਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੇ ਏ. ਐੱਸ. ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਮਨਪ੍ਰੀਤ ਕੌਰ ਦੀ ਮਾਤਾ ਹਰਪ੍ਰੀਤ ਕੌਰ, ਮਾਸੀ ਪਰਮਜੀਤ ਕੌਰ, ਤਾਇਆ ਗੁਰਬਚਨ ਸਿੰਘ, ਸਰਪੰਚ ਕਰਮਜੀਤ ਸਿੰਘ ਬਾਜਵਾ ਪੰਜਗਰਾਈਆਂ ਅਤੇ ਮੈਂਬਰ ਪੰਚਾਇਤ ਬਾਬਾ ਅਮਰ ਸਿੰਘ ਦੀ ਹਾਜ਼ਰੀ ਵਿਚ ਦੱਸਿਆ ਕਿ ਮਨਪ੍ਰੀਤ ਕੌਰ ਪਤਨੀ ਹਰਵਿੰਦਰ ਸਿੰਘ ਵਾਸੀ ਪਿੰਡ ਨੰਦਿਆਂਵਾਲੀ, ਜੋ ਕਿ 2 ਬੱਚਿਆਂ ਦੀ ਮਾਂ ਹੈ, ਨੂੰ ਉਸਦੀ ਰਿਸ਼ਤੇਦਾਰੀ ’ਚੋਂ ਹੀ ਇਕ ਮੁੰਡਾ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਹਲਵਾਂ ਅਕਸਰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਨੂੰ ਇਹ ਰੋਕਦੀ ਸੀ ਪਰ ਉਹ ਨੌਜਵਾਨ ਨਾ ਮੁੜਿਆ ਅਤੇ ਮਨਪ੍ਰੀਤ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ
ਇਸ ਦੌਰਾਨ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਭ ਤੋਂ ਦੁਖੀ ਹੋ ਕੇ ਉਕਤ ਔਰਤ ਨੇ ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਨਾਲ ਉਸ ਦੀ ਸਿਹਤ ਜ਼ਿਆਦਾ ਖ਼ਰਾਬ ਹੋ ਗਈ ਅਤੇ ਇਸ ਨੂੰ ਇਲਾਜ ਲਈ ਪਹਿਲਾ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ ਪਰ ਅੰਮ੍ਰਿਤਸਰ ਲੈ ਜਾਂਦੇ ਸਮੇਂ ਉਸਦੀ (ਮਨਪ੍ਰੀਤ ਕੌਰ ਦੀ) ਰਸਤੇ ਵਿਚ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ’ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ
ਏ. ਐੱਸ. ਆਈ. ਰਾਜਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮ੍ਰਿਤਕਾ ਦੀ ਮਾਤਾ ਹਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਨੌਜਵਾਨ ਗੁਰਪ੍ਰੀਤ ਸਿੰਘ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਧਾਰਾ-306, 506 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪਾਕਿਸਤਾਨ 'ਚ ਨਵੇਂ ਵਿਆਹੇ ਜੋੜੇ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਕਦੇ ਸੋਚਿਆ ਨਾ ਸੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।