ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਦੋ ਬੱਚਿਆਂ ਦੀ ਮਾਂ ਨੇ ਭੁਲੇਖੇ ਨਾਲ ਨਿਗਲੀ ਗ਼ਲਤ ਦਵਾਈ, ਹੋਈ ਮੌਤ

Saturday, May 20, 2023 - 05:30 PM (IST)

ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ)- ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਦੋ ਬੱਚਿਆਂ ਦੀ ਮਾਂ ਵਲੋਂ ਭੁਲੇਖੇ ਨਾਲ ਗ਼ਲਤ ਦਵਾਈ ਖਾਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਵਡਾਲਾ ਗ੍ਰੰਥੀਆਂ ਦੇ ਇੰਚਾਰਜ ਏ.ਐੱਸ.ਆਈ ਹਰਦੀਪ ਸਿੰਘ, ਏ.ਐੱਸ.ਆਈ ਨਿਰਮਲ ਸਿੰਘ ਤੇ ਏ.ਐੱਸ.ਆਈ ਸਤਨਾਮ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਮ੍ਰਿਤਕ ਔਰਤ ਦੀ ਪਛਾਣ ਜੋਤੀ ਪਤਨੀ ਗੁਰਮੇਜ ਵਾਸੀ ਪੁਰਾਣਾ ਪਿੰਡ ਵਜੋਂ ਹੋਈ ਹੈ ਅਤੇ ਉਸ ਦੇ ਬੱਚੇ ਹਨ।

ਇਹ ਵੀ ਪੜ੍ਹੋ- ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫ਼ੈਸਲੇ

ਉਨ੍ਹਾਂ ਨੇ ਦੱਸਿਆ ਕਿ ਉਕਤ ਔਰਤ ਨੇ ਘਰੇਲੂ ਪ੍ਰੇਸ਼ਾਨੀ ਦੇ ਚਲਦਿਆਂ ਭੁਲੇਖੇ ਨਾਲ ਕੋਈ ਗ਼ਲਤ ਦਵਾਈ ਖਾ ਲਈ ਸੀ, ਜਿਸ ਨਾਲ ਇਸ ਦੀ ਹਾਲਤ ਵਿਗੜ ਗਈ। ਇਸ ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ, ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮ੍ਰਿਤਕਾ ਜੋਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਉਸ ਦੇ ਪਿਤਾ ਕਸ਼ਮੀਰ ਚੰਦ ਪੁੱਤਰ ਮਿਲਖੀ ਰਾਮ ਵਾਸੀ ਪਠਾਨਕੋਟ ਦੇ ਬਿਆਨਾਂ ਦੇ ਆਧਾਰ ’ਤੇ 174 ਸੀਆਰ.ਪੀ.ਸੀ ਤਹਿਤ ਥਾਣਾ ਸੇਖਵਾਂ ਵਿਖੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ। ਕਾਰਵਾਈ ਦੌਰਾਨ ਮਹਿਲਾ ਕਾਂਸਟੇਬਲ ਸਰਬਜੀਤ ਕੌਰ ਤੇ ਹੌਲਦਾਰ ਜਸਲੀਨ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਬਟਾਲਾ ਦੇ ਬੱਸ ਸਟੈਂਡ ਤੋਂ ਨਸ਼ੇ ਦੀ ਹਾਲਤ 'ਚ ਮਿਲੀ ਔਰਤ, ਹੋਸ਼ ਆਉਣ 'ਤੇ ਕੀਤੇ ਵੱਡੇ ਖ਼ੁਲਾਸੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News