ਮੋਟਰਸਾਈਕਲ ਦਾ ਸੰਤੁਲਨ ਵਿਗਡ਼ਿਆ, ਬੱਚੇ ਸਮੇਤ 4 ਜ਼ਖਮੀ

Saturday, Jul 28, 2018 - 01:46 AM (IST)

ਮੋਟਰਸਾਈਕਲ ਦਾ ਸੰਤੁਲਨ ਵਿਗਡ਼ਿਆ, ਬੱਚੇ ਸਮੇਤ 4 ਜ਼ਖਮੀ

ਬਟਾਲਾ, (ਬੇਰੀ)- ਅੱਜ ਇਕ ਕਾਰ ਚਾਲਕ ਵਲੋਂ ਅਚਾਨਕ ਬ੍ਰੇਕ ਲਗਾਉਣ ਨਾਲ ਮੋਟਰਸਾਈਕਲ ਦਾ ਸੰਤੁਲਣ ਵਿਗਡ਼ਣ ਨਾਲ ਬੱਚੇ ਸਮੇਤ ਚਾਰ ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
®ਜਾਣਕਾਰੀ ਦਿੰਦਿਆਂ ਜੇਰੇ ਇਲਾਜ ਬੀਰ ਕੌਰ ਪਤਨੀ ਬੁਆ ਸਿੰਘ ਵਾਸੀ ਧਰਦਿਓ ਨੇਡ਼ੇ ਬੁਟਰ ਸ਼ੁਗਰ ਮਿੱਲ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਮੈਂਬਰਾਂ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਦੇ ਇਕ ਪ੍ਰਾਇਵੇਟ ਹਸਪਤਾਲ ਵਿਖੇ ਅੱਖਾਂ ਦਾ ਚੈੱਕਅਪ ਕਰਵਾਉਣ ਲਈ ਜਾ ਰਹੇ ਸਨ ਅਤੇ ਜਦੋਂ ਅੱਚਲ ਸਾਹਿਬ ਨੇਡ਼ੇ ਟਾਟਾ ਏਜੰਸੀ ਦੇ ਕੋਲ ਪਹੁੰਚੇ ਤਾਂ ਪਿਛੋਂ ਆ ਰਹੀ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਓਵਰ ਟੇਕ ਕੀਤਾ ਅਤੇ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗਡ਼ ਗਿਆ ਅਤੇ ਉਹ ਸਡ਼ਕ ’ਤੇ ਡਿੱਗਣ ਨਾਲ ਜ਼ਖਮੀ ਹੋ ਗਏ। ਉਪਰੰਤ ਉਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਟਾਲਾ ਇਲਾਜ ਲਈ ਲਿਆਂਦਾ ਗਿਆ। ਜ਼ਖਮੀਆਂ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਬੁਆ ਸਿੰਘ, ਰਾਜ ਕੌਰ ਪਤਨੀ ਹਰਵਿੰਦਰ ਸਿੰਘ, ਮਨਪ੍ਰੀਤ ਪੁੱਤਰੀ ਹਰਵਿੰਦਰ ਸਿੰਘ ਵਜੋਂ ਹੋਈ ਹੈ। 
 


Related News