ਮਹਿਲਾ ਦਾ ਪਰਸ ਖੋਹ ਕੇ ਮੋਟਰਸਾਈਕਲ ਸਵਾਰ ਫਰਾਰ
Tuesday, Dec 19, 2017 - 01:08 AM (IST)

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਪਤੀ ਅਤੇ ਆਪਣੀ ਬੱਚੀ ਦੇ ਨਾਲ ਮੋਟਰਸਾਈਕਲ 'ਤੇ ਜਾ ਰਹੀ ਮਹਿਲਾ ਕੋਲੋਂ 2 ਅਣਪਛਾਤੇ ਮੋਟਰਸਾਈਕਲ ਸਵਾਰ ਪਰਸ ਖੋਹ ਕੇ ਫਰਾਰ ਹੋ ਗਏ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਵਿੰਦਰ ਚੰਦ ਪੁੱਤਰ ਸੋਹਣ ਲਾਲ ਵਾਸੀ ਬੰਗਾ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਆਪਣੀ ਪਤਨੀ ਕੁਲਵੰਤ ਕੌਰ ਅਤੇ ਇਕ ਸਾਲ ਦੀ ਬੱਚੀ ਗੁਰਲੀਨ ਕੌਰ ਦੇ ਨਾਲ ਆਪਣੇ ਸਹੁਰੇ ਘਰ ਪਿੰਡ ਮਹਾਲੋਂ ਵਿਚ ਆਇਆ ਹੋਇਆ ਸੀ। ਉਥੋਂ ਵਾਪਿਸ ਜਾਂਦੇ ਸਮੇਂ ਜਦੋਂ ਮਹਾਲੋਂ ਦੇ ਪੈਟਰੋਲ ਪੰਪ ਦੇ ਨੇੜੇ ਪੁੱਜੇ ਤਾਂ ਪਿੱਛੋਂ ਆ ਰਹੇ ਇਕ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵਿਚੋਂ ਪਿੱਛੇ ਬੈਠੇ ਨੌਜਵਾਨ ਨੇ ਉਸ ਦੀ ਪਤਨੀ ਦੇ ਹੱਥ 'ਚ ਫੜਿਆ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ। ਪਰਸ ਵਿਚ ਕਰੀਬ 2 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਜ਼ਰੂਰੀ ਦਸਤਾਵੇਜ਼ ਸਨ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।