ਮੋਟਰਸਾਈਕਲ ਚੋਰ ਗਿਰੋਹ ਬੇਪਰਦ, 3 ਗ੍ਰਿਫਤਾਰ

03/30/2018 6:13:52 AM

ਅੰਮ੍ਰਿਤਸਰ,  (ਅਰੁਣ)-  ਕੋਤਵਾਲੀ ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਰਾਜ ਵਾਸੀ ਦਸਮੇਸ਼ ਨਗਰ ਕੋਟ ਖਾਲਸਾ, ਸੰਜੀਵ ਕੁਮਾਰ ਸੋਨੂੰ ਪੁੱਤਰ ਅਸ਼ੋਕ ਕੁਮਾਰ ਵਾਸੀ ਨੰਗਲੀ ਭੱਠਾ ਤੇ ਕਮਲ ਕੁਮਾਰ ਪੁੱਤਰ ਕਰਤਾਰ ਸਿੰਘ ਵਾਸੀ ਬੀ ਬਲਾਕ ਰੇਲਵੇ ਕਾਲੋਨੀ ਦੇ ਕਬਜ਼ੇ 'ਚੋਂ ਚੋਰੀ ਕੀਤੇ 6 ਮੋਟਰਸਾਈਕਲ ਬਰਾਮਦ ਕਰ ਕੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।  ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਸਤਪਾਲ ਸਿੰਘ ਨੇ ਦੱਸਿਆ ਕਿ ਫੜੇ ਗਏ ਇਹ ਮੁਲਜ਼ਮ ਚੋਰੀ ਕੀਤੇ ਮੋਟਰਸਾਈਕਲਾਂ ਦੇ ਜਾਅਲੀ ਦਸਤਾਵੇਜ਼ ਤਿਆਰ ਕਰ ਕੇ ਭੋਲੇ-ਭਾਲੇ ਲੋਕਾਂ ਨੂੰ ਵੇਚ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਅਦਾਲਤ 'ਚ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।  ਥਾਣਾ ਮਹਿਤਾ ਦੀ ਪੁਲਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਰਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ ਤੇ ਮਨਜੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਸੂਰੋ ਪੱਡਾ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। 


Related News