ਮੋਟਰਸਾਈਕਲ ਚੋਰ ਗਿਰੋਹ ਬੇਪਰਦ, 4 ਗ੍ਰਿਫਤਾਰ
Wednesday, Jan 03, 2018 - 07:24 AM (IST)
ਅੰਮ੍ਰਿਤਸਰ, (ਅਰੁਣ)- ਪੁਲਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀ-ਡਵੀਜ਼ਨ ਥਾਣੇ ਦੀ ਪੁਲਸ ਨੇ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਮੇਤ ਲਵਪ੍ਰੀਤ ਸਿੰਘ ਪੁੱਤਰ ਤਰਲੋਚਨ ਸਿੰਘ, ਗੁਰਪ੍ਰੀਤ ਸਿੰਘ ਗੋਪੀ ਪੁੱਤਰ ਖਜ਼ਾਨ ਸਿੰਘ ਦੋਵੇਂ ਵਾਸੀ ਕੋਟ ਦਮਦੀਮਲ ਝਬਾਲ ਤੇ ਜਤਿੰਦਰ ਸਿੰਘ ਨਿੱਕਾ ਪੁੱਤਰ ਦਿਲਬਾਗ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਥਾਣਾ ਕੋਤਵਾਲੀ ਦੀ ਪੁਲਸ ਨੇ ਵੀ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਚੋਰੀ ਦਾ ਸਪਲੈਂਡਰ ਮੋਟਰਸਾਈਕਲ ਲੈ ਕੇ ਘੁੰਮ ਰਹੇ ਮੁਲਜ਼ਮ ਸਤਨਾਮ ਸਿੰਘ ਸੱਤਾ ਪੁੱਤਰ ਜਗਤਾਰ ਸਿੰਘ ਵਾਸੀ ਕਮਲ ਖਾਂ ਭਿੰਡੀਆਂ ਨੂੰ ਗ੍ਰਿਫਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ।
