ਮੋਟਰਸਾਈਕਲ ਚੋਰਾਂ ਨੂੰ 8 ਤੱਕ ਨਿਆਇਕ ਹਿਰਾਸਤ ''ਚ ਭੇਜਿਆ
Friday, Jan 26, 2018 - 02:56 AM (IST)
ਮੋਗਾ, (ਅਜ਼ਾਦ)- ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ 22 ਜਨਵਰੀ ਨੂੰ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸੰਦੀਪ ਸਿੰਘ ਵਾਸੀ ਪਿੰਡ ਘੱਲ ਕਲਾਂ ਅਤੇ ਸੰਦੀਪ ਸਿੰਘ ਵਾਸੀ ਪਿੰਡ ਸਲ੍ਹੀਣਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 4 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਸਨ।
ਦੋਵਾਂ ਦੋਸ਼ੀਆਂ ਖਿਲਾਫ ਥਾਣਾ ਸਿਟੀ ਮੋਗਾ 'ਚ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਵੱਲੋਂ ਸਿਵਲ ਹਸਪਤਾਲ ਮੋਗਾ ਤੋਂ ਮੈਡੀਕਲ ਚੈੱਕਅਪ ਕਰਵਾਉਣ ਉਪਰੰਤ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਨੂੰ 8 ਫਰਵਰੀ ਤੱਕ ਜੇਲ 'ਚ ਭੇਜਣ ਦਾ ਆਦੇਸ਼ ਦਿੱਤਾ ਹੈ।
