ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਗਰ ਨਿਗਮ ਸਖ਼ਤ, ਅੱਧੀ ਰਾਤ ਨੂੰ ਇਸ ਇਲਾਕੇ ''ਚੋਂ ਕਬਜ਼ੇ ਹਟਾਏ

01/21/2023 1:21:14 AM

ਜਲੰਧਰ : ਮਹਾਨਗਰ 'ਚ ਅੱਧੀ ਰਾਤ ਨੂੰ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਨੂੰ ਸ਼ਹਿਰ ਦੇ ਬੱਸ ਸਟੈਂਡ ਦੇ ਨੇੜੇ ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੇ ਚੱਲਦਿਆਂ ਅੱਧੀ ਰਾਤ ਨਗਰ ਨਿਗਮ ਨੇ ਵੱਡੀ ਕਾਰਵਾਈ ਕਰਦੇ ਹੋਏ ਬੱਸ ਸਟੈਂਡ ਦੇ ਆਲੇ-ਦੁਆਲੇ ਕਈ ਦੁਕਾਨਾਂ ਦੇ ਬਾਹਰੋਂ ਸੜਕ ਕਿਨਾਰੇ ਕੀਤੇ ਕਬਜ਼ਿਆਂ ਨੂੰ ਹਟਾ ਦਿੱਤਾ। ਨਗਰ ਨਿਗਮ ਦੀਆਂ ਕਈ ਦੁਕਾਨਾਂ ਦਾ ਸਾਮਾਨ ਜ਼ਬਤ ਕਰਕੇ ਕਬਜ਼ੇ ਵਿੱਚ ਲੈ ਲਿਆ ਗਿਆ। ਇਸ ਦੇ ਨਾਲ ਹੀ ਨਗਰ ਨਿਗਮ ਦੀ ਕਾਰਵਾਈ ਤੋਂ ਬਾਅਦ ਬਾਕੀ ਦੁਕਾਨਦਾਰ ਵੀ ਆਪਣਾ ਬਚਾਅ ਕਰਦੇ ਨਜ਼ਰ ਆਏ।

ਇਹ ਵੀ ਪੜ੍ਹੋ : ਨਵੀਂ ਸੰਸਦ ਹੋਈ ਤਿਆਰ, 31 ਜਨਵਰੀ ਨੂੰ ਰਾਸ਼ਟਰਪਤੀ ਕਰ ਸਕਦੇ ਹਨ ਸੰਬੋਧਨ


Mandeep Singh

Content Editor

Related News