ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ

Thursday, May 02, 2024 - 10:40 AM (IST)

ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ

ਤਰਨਤਾਰਨ(ਰਮਨ)- ਧਾਰਮਿਕ ਸਥਾਨ ਨਜ਼ਦੀਕ ਬੀੜੀ ਪੀਣ ਵਾਲੇ ਵਿਅਕਤੀਆਂ ਨੂੰ ਰੋਕਣ ਤੋਂ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੇ ਸਿਰ ’ਚ ਇੱਟ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 2 ਵਿਅਕਤੀਆਂ ਨੂੰ ਨਾਮਜ਼ਦ ਕਰ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਲੰਡਨ ’ਚ ਗੁਰਦਾਸਪੁਰ ਵਾਸੀ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੂੰ ਉਮਰ ਕੈਦ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ

ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਪੂਜਾ ਪਤਨੀ ਸੁਨੀਲ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 6 ਸਾਲ ਪਹਿਲਾਂ ਸੁਨੀਲ ਪੁੱਤਰ ਰੌਣਕੀ ਰਾਮ ਵਾਸੀ ਝੁੱਗੀਆਂ ਮੁਰਾਦਪੁਰਾ ਨਾਲ ਹੋਇਆ ਸੀ, ਜਿਸ ਤੋਂ ਬਾਅਦ ਉਸ ਦੇ ਘਰ ਚਾਰ ਬੱਚਿਆਂ ਨੇ ਜਨਮ ਲਿਆ, ਜਿਨ੍ਹਾਂ ਵਿਚ ਤਿੰਨ ਮੁੰਡੇ ਅਤੇ ਇਕ ਕੁੜੀ ਹੈ। ਸੁਨੀਲ ਮਜ਼ਦੂਰੀ ਦਾ ਕੰਮ ਕਾਜ ਕਰਦਾ ਸੀ। ਬੀਤੀ 22 ਅਪ੍ਰੈਲ ਦੀ ਰਾਤ ਕਰੀਬ 9:30 ਵਜੇ ਜਦੋਂ ਉਸਦਾ ਪਤੀ ਸੁਨੀਲ ਪੀਰ ਦੀ ਦਰਗਾਹ ਨਜ਼ਦੀਕ ਖੜਾ ਸੀ ਤਾਂ ਉਸਦੇ ਕੋਲ ਹੀ ਬਲਦੇਵ ਸਿੰਘ ਪੁੱਤਰ ਦੀਪਕ ਅਤੇ ਗੈਵੀ ਪੁੱਤਰ ਸ਼ੰਭੂ ਵਾਸੀ ਝੁੱਗੀਆਂ ਮੁਰਾਦਪੁਰ ਸਿਗਰਟ ਪੀ ਰਹੇ ਸਨ। ਸੁਨੀਲ ਨੇ ਇਨ੍ਹਾਂ ਦੋਵਾਂ ਨੂੰ ਸਿਗਰਟ ਨਾ ਪੀਣ ਤੋਂ ਰੋਕਿਆ, ਜਿਸ ਤੋਂ ਬਾਅਦ ਦੋਵਾਂ ਨੇ ਉਸ ਨਾਲ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਲੜਾਈ ਦੌਰਾਨ ਉਸਦੇ ਪਤੀ ਸੁਨੀਲ ਦੇ ਸਿਰ ’ਚ ਇੱਟ ਵੱਜਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਦਾ ਇਲਾਜ ਉਨ੍ਹਾਂ ਵੱਲੋਂ ਕਰਵਾਇਆ ਜਾਂਦਾ ਰਿਹਾ, ਜਿਸ ਦੌਰਾਨ ਉਸਦੇ ਪਤੀ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਠੰਢੀਆਂ ਹਵਾਵਾਂ ਦਾ ਦੌਰ ਜਾਰੀ, ਬੂੰਦਾਬਾਂਦੀ ਨਾਲ ਤਾਪਮਾਨ ’ਚ 12 ਡਿਗਰੀ ਦੀ ਰਿਕਾਰਡ ਗਿਰਾਵਟ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਤਰਸੇਮ ਮਸੀਹ ਨੇ ਦੱਸਿਆ ਕਿ ਮ੍ਰਿਤਕ ਸੁਨੀਲ ਦੀ ਪਤਨੀ ਪੂਜਾ ਦੇ ਬਿਆਨਾਂ ਹੇਠ ਉਕਤ ਦੋਵਾਂ ਮੁਲਜ਼ਮਾਂ ਖਿਲਾਫ ਵੱਖ-ਵੱਖ ਧਰਾਵਾਂ ਹੇਠ ਪਰਚਾ ਦਰਜ ਕਰ ਅਗਲੇਰੀ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਛੁੱਟੀ ਹੋਣ ਦੇ ਚੱਲਦਿਆਂ ਮ੍ਰਿਤਕ ਦਾ ਪੋਸਟਮਾਰਟਮ ਵੀਰਵਾਰ ਸਵੇਰੇ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News