ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਿਅਕਤੀ ਦਾ ਕਤਲ

Monday, Oct 02, 2017 - 01:14 PM (IST)

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਵਿਅਕਤੀ ਦਾ ਕਤਲ

ਜਲਾਲਾਬਾਦ (ਨਿਖੰਜ, ਗੁਲਸ਼ਨ)- ਪਿੰਡ ਢਾਬ ਕੜਿਆਲ ਦੇ ਖੇਤਾਂ 'ਚ ਅੱਜ ਸਵੇਰੇ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਨਾਲ ਸਨਸਨੀ ਫੈਲਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਜੋਗਿੰਦਰ ਸਿੰਘ ਦੇ ਨਾਮ ਤੋਂ ਹੋਈ ਹੈ, ਜੋ ਪਿੰਡ ਬੱਘੇ ਕੇ ਉਤਾੜ ਦਾ ਰਹਿਣ ਵਾਲਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਖੇਤਾਂ 'ਚ ਪਈ ਇਕ ਲਾਸ਼ ਵਿਖਾਈ ਦੇਣ 'ਤੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਉਪਕਪਤਾਨ ਅਮਰਜੀਤ ਸਿੰਘ ਸਿੱਧੂ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣਏ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਸ. ਪੀ. ਅਮਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਮ੍ਰਿਤਕ ਜੋਗਿੰਦਰ ਸਿੰਘ ਦਾ ਕਤਲ ਕਰਕੇ ਲਾਸ਼ ਨੂੰ ਖੇਤਾਂ 'ਚ ਸੁੱਟ ਦਿੱਤਾ ਗਿਆ ਹੈ। ਪੁਲਸ ਨੇ ਮ੍ਰਿਤਕ ਵਿਅਕਤੀ ਦਾ ਮੋਟਰਸਾਇਕਲ ਵੀ ਬਰਾਮਦ ਕੀਤਾ ਹੈ। ਪੁਲਸ ਵੱਲੋਂ ਕੀਤੀ ਜਾਂਚ ਪੜਤਾਲ ਤੋਂ ਬਾਅਦ ਪਤਾ ਲੱਗਾ ਹੈ ਕਿ ਇਹ ਕਤਲ ਕਿਸੇ ਰੰਜ਼ਿਸ਼ ਕਾਰਨ ਕੀਤਾ ਗਿਆ ਹੈ, ਕਿਉਕਿ ਮ੍ਰਿਤਕ ਦੇ ਸਿਰ ਅਤੇ ਸ਼ਰੀਰ ਦੇ ਹੋਰ ਹਿੱਸਿਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ। ਮ੍ਰਿਤਕ ਪਰਿਵਾਰ ਦੇ  ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।


Related News