ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਘਰ ’ਚ ਇਕੱਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ

Tuesday, Apr 30, 2024 - 06:28 PM (IST)

ਅੰਮ੍ਰਿਤਸਰ(ਜਸ਼ਨ)-ਥਾਣਾ ਬੀ ਡਵੀਜ਼ਨ ਅਧੀਨ ਪੈਂਦੇ ਗੋਬਿੰਦ ਨਗਰ, ਮੰਦਰ ਬਾਜ਼ਾਰ ਇਲਾਕੇ ਵਿਚ ਸੋਮਵਾਰ ਰਾਤ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਘਰ ਵਿਚ ਇਕੱਲੀ ਰਹਿ ਰਹੀ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਇਹ ਖ਼ਬਰ ਜੰਗਲ ਵਾਂਗ ਫੈਲ ਗਈ ਅਤੇ ਇਸ ਮਾਮਲੇ ਨੂੰ ਲੈ ਕੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ ਉਰਫ ਰੋਜ਼ੀ (42) ਵਾਸੀ ਮਕਾਨ ਨੰਬਰ 405 ਗੋਬਿੰਦ ਨਗਰ ਵਜੋਂ ਹੋਈ ਹੈ ਅਤੇ ਉਹ ਅਜੇ ਅਣਵਿਆਹੀ ਸੀ। ਜਾਣਕਾਰੀ ਅਨੁਸਾਰ ਉਸ ਦੇ ਪਿਤਾ ਸੁਖਬੀਰ ਸਿੰਘ ਅਤੇ ਮਾਤਾ ਦਰਸ਼ਨ ਕੌਰ ਦੀ 10-12 ਸਾਲ ਪਹਿਲਾਂ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਘਰ ਵਿਚ ਇਕੱਲੀ ਰਹਿ ਰਹੀ ਸੀ ਅਤੇ ਥੋੜ੍ਹਾ ਡਿਪ੍ਰੇਸ਼ਨ ਵੀ ਸੀ।

ਇਹ ਵੀ ਪੜ੍ਹੋ- ਅੰਮ੍ਰਿਤਾ ਵੜਿੰਗ ਵਲੋਂ ਕਾਂਗਰਸ ਦੇ ਪੰਜੇ ਦੀ ਤੁਲਨਾ ਬਾਬਾ ਨਾਨਕ ਨਾਲ ਕਰਨ 'ਤੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ

ਉਧਰ, ਥਾਣਾ ਬੀ ਡਵੀਜ਼ਨ ਦੀ ਪੁਲਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਅਣਪਛਾਤੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਸੁਖਬੀਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਾਸਿਓਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੇ ਇਲਾਕੇ ਦੀ ਸੀ. ਸੀ. ਟੀ. ਵੀ. ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਮਾਮਲੇ ਦੇ ਮੁਲਜ਼ਮ ਜਲਦ ਹੀ ਪੁਲਸ ਦੀ ਗ੍ਰਿਫ਼ਤ ਵਿਚ ਹੋਣਗੇ।

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸਥੱਰ, ਨੌਜਵਾਨ ਗ੍ਰੰਥੀ ਸਮੇਤ ਦੋ ਦੀ ਮੌਕੇ 'ਤੇ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਔਰਤ ਹਰਪ੍ਰੀਤ ਕੌਰ ਦੇ ਭਰਾ (ਚਾਚੇ ਦਾ ਮੁੰਡਾ) ਦਿਲਬਾਗ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਕੌਰ ਆਪਣੇ ਮਾਤਾ-ਪਿਤਾ ਦੇ ਦਿਹਾਂਤ ਤੋਂ ਬਾਅਦ ਘਰ ਵਿਚ ਇਕੱਲੀ ਰਹਿ ਗਈ ਸੀ। ਹਰਪ੍ਰੀਤ ਕੌਰ ਸਮਾਜ ਸੇਵਾ ਦੇ ਕੰਮ ਕਰਦੀ ਸੀ, ਉਸ ਦੇ ਪਿਤਾ ਦੀ ਪੈਨਸ਼ਨ 17000 ਰੁਪਏ ਸੀ, ਜੋ ਉਹ ਅਕਸਰ ਸਮਾਜ ਸੇਵਾ ਦੇ ਕੰਮਾਂ ਲਈ ਖਰਚ ਕਰਦੀ ਸੀ। ਉਹ ਅਕਸਰ ਗੁਰਦੁਆਰਾ ਸ਼ਹੀਦਾਂ ਸਾਹਿਬ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਲਈ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ਸ਼ਾਮ ਕਰੀਬ ਸੱਤ ਵਜੇ ਉਸ ਦਾ ਹਾਲ-ਚਾਲ ਪੁੱਛਣ ਲਈ ਉਸ ਕੋਲ ਆਉਂਦਾ ਸੀ, ਜਦੋਂ ਉਹ ਬੀਤੀ ਸ਼ਾਮ ਸੱਤ ਵਜੇ ਉਸ ਦੇ ਘਰ ਗਿਆ ਤਾਂ ਦੇਖਿਆ ਕਿ ਉਹ ਘਰ ਦੇ ਬਰਾਂਡੇ ਵਿੱਚ ਫਰਸ਼ ’ਤੇ ਖੂਨ ਨਾਲ ਲੱਥਪੱਥ ਡਿੱਗੀ ਹੋਈ ਸੀ। ਇੰਝ ਲੱਗ ਰਿਹਾ ਸੀ ਕਿ ਜਿਵੇਂ ਉਸ ਦੀ ਧੌਣ ਦੇ ਪਿਛਲੇ ਪਾਸੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ। ਉਸ ਨੇ ਦੱਸਿਆ ਕਿ ਹਰਪ੍ਰੀਤ ਕੌਰ ਦੀ ਲਾਸ਼ ਕੋਲ ਇਕ ਕਿਰਚ ਵੀ ਪਈ ਹੋਈ ਸੀ। ਸੂਚਨਾ ਮਿਲਣ ’ਤੇ ਪੁਲਸ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਫੋਰੈਂਸਿਕ ਟੀਮ ਅਤੇ ਪੁਲਸ ਨੇ ਮੌਕੇ ਤੋਂ ਕਈ ਸਬੂਤ ਇਕੱਠੇ ਕੀਤੇ ਹਨ। ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News