ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨਿਹੰਗ ਸਿੰਘਾਂ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਵੱਲੋਂ ਨੌਜਵਾਨ ਦਾ ਕਤਲ
Friday, Aug 18, 2023 - 11:16 AM (IST)

ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਰਿਣੀ)- ਸ੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ ਸਥਿਤ ਸੰਗਤਪੁਰਾ ਬਸਤੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ 24 ਸਾਲ ਦੇ ਨੌਜਵਾਨ ਦੀ ਪਹਿਚਾਣ ਹੈਪੀ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ। ਪ੍ਰਤੱਖ ਦਰਸ਼ੀਆਂ ਅਨੁਸਾਰ ਮਾਮੂਲੀ ਕਹਾਸੁਣੀ ਉਪਰੰਤ ਗੁਆਂਢ 'ਚ ਰਹਿ ਰਹੇ ਨਿਹੰਗ ਸਿੰਘ ਨੇ ਬਰਛਾ ਮਾਰ ਕੇ ਨੌਜਵਾਨ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ- ਭਾਰਤੀ ਫ਼ੌਜ ਨੂੰ ਸਲਾਮ, ਗੁਰਦਾਸਪੁਰ 'ਚ ਹੜ੍ਹ ਦੌਰਾਨ 15 ਦਿਨ ਦੇ ਬੱਚੇ ਨੂੰ ਕੀਤਾ ਗਿਆ ਰੈਸਕਿਊ
ਨੌਜਵਾਨ ਹੈਪੀ ਗਾਰਮੈਂਟਸ ਦੀ ਦੁਕਾਨ 'ਤੇ ਕੰਮ ਕਰਦਾ ਸੀ, ਉਸ ਦੀ ਮਾਮੂਲੀ ਗੱਲ ਤੇ ਕਹਾਸੁਣੀ ਹੋਈ ਕਿ ਨਿਹੰਗ ਸਿੰਘ ਦੇ ਬਾਣੇ 'ਚ ਰਹਿ ਰਹੇ ਵਿਅਕਤੀ ਨੇ ਉਸ 'ਤੇ ਬਰਛੇ ਨਾਲ ਵਾਰ ਕਰ ਦਿੱਤੇ। ਉਸ ਨੂੰ ਜ਼ਖ਼ਮੀ ਹਾਲਤ 'ਚ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਥਾਣਾ ਸਿਟੀ ਐੱਸ. ਐੱਚ. ਓ. ਵਰੁਣ ਮੱਟੂ ਨੇ ਦੱਸਿਆ ਕਿ ਇਸ ਸਬੰਧੀ ਗੋਬਿੰਦ ਸਿੰਘ ਨਾਮ ਦੇ ਵਿਅਕਤੀ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦੀ ਤਬਾਹੀ, ਬੁਝੇ 2 ਘਰਾਂ ਦੇ ਚਿਰਾਗ਼, ਮਾਸੂਮਾਂ ਦੀਆਂ ਤਸਵੀਰਾਂ ਵੇਖ ਨਮ ਹੋ ਜਾਣਗੀਆਂ ਅੱਖਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8