ਪੰਜਾਬ ''ਚ ਵੱਡੀ ਵਾਰਦਾਤ, ਤੜਕਸਾਰ ਨੌਜਵਾਨ ਦਾ ਕਤਲ

Thursday, Nov 21, 2024 - 06:41 PM (IST)

ਤਰਨਤਾਰਨ(ਰਮਨ)- ਸਥਾਨਕ ਪਿੰਡ ਪਿੱਦੀ ਤੋਂ ਪੱਟੀ ਰੋਡ ਦੇ ਲਿੰਕ ਰਸਤੇ 'ਚ ਤੜਕਸਾਰ ਇਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਤਰਨਤਰਨ ਦੀ ਪੁਲਸ ਵੱਲੋਂ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ

ਪੁਲਸ ਅਧਿਕਾਰੀ ਵੱਲੋਂ ਦੱਸੇ ਜਾਣ ਅਨੁਸਾਰ ਮ੍ਰਿਤਕ ਜਿਸ ਦੀ ਉਮਰ ਕਰੀਬ 30 ਤੋਂ 35 ਸਾਲ ਦੱਸੀ ਜਾ ਰਹੀ ਹੈ ਦੀ ਗਰਦਨ 'ਤੇ ਤੇਜ਼ਧਾਰ ਕਿਰਚ ਨਾਲ ਵਾਰ ਕੀਤੇ ਜਾਣ ਦੌਰਾਨ ਮੌਤ ਹੋ ਗਈ ਹੈ। ਇਸ ਵਾਰਦਾਤ ਵਿੱਚ ਵਰਤੀ ਗਈ ਕਿਰਚ ਨੂੰ ਵੀ ਪੁਲਸ ਨੇ ਨਜ਼ਦੀਕ ਤੋਂ ਬਰਾਮਦ ਕਰ ਲਿਆ ਹੈ। 

ਇਹ ਵੀ ਪੜ੍ਹੋ-  ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ

ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਆਸ-ਪਾਸ ਦੇ ਇਲਾਕਿਆਂ ਵਿੱਚ ਸੰਪਰਕ ਕੀਤਾ ਜਾ ਰਿਹਾ ਹੈ। ਇਸ ਹੱਤਿਆ ਦੇ ਪਿੱਛੇ ਲੁੱਟ ਖੋਹ ਦਾ ਮਾਮਲਾ ਵੀ ਹੋ ਸਕਦਾ ਹੈ। ਜਿਸ ਦੀ ਪੁਲਸ ਵੱਲੋਂ ਬਰੀਕੀ ਨਾਲ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਜ਼ਿਮਨੀ ਚੋਣ ਦੌਰਾਨ ਡੇਰਾ ਬਾਬਾ ਨਾਨਕ 'ਚ ਭੱਖਿਆ ਮਾਹੌਲ, ਚੱਲੀਆਂ ਡਾਂਗਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News