ਜਨਮਦਿਨ ਦੀ ਪਾਰਟੀ ’ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

Friday, Dec 29, 2023 - 06:32 PM (IST)

ਜਨਮਦਿਨ ਦੀ ਪਾਰਟੀ ’ਤੇ ਗਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅੱਚਲ ਸਾਹਿਬ (ਗੋਰਾ ਚਾਹਲ) : ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਰੰਗੀਲਪੁਰ ਦੇ ਨੌਜਵਾਨ ਦਾ ਜਨਮਦਿਨ ਦੀ ਪਾਰਟੀ ਮੌਕੇ ਮਾਮੂਲੀ ਬਹਿਸ ਦੌਰਾਨ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ, ਚਾਚਾ ਸੁਖਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਅਤੇ ਪਿੰਡ ਦੇ ਸਾਬਕਾ ਸਰਪੰਚ ਰਜਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਰਵਿੰਦਰ ਸਿੰਘ ਰਾਜਾ ਪੁੱਤਰ ਨਿਰਮਲ ਸਿੰਘ ਜੋ ਕਿ ਆਪਣੇ ਦੋਸਤ ਦੇ ਬੇਟੇ ਦੀ ਜਨਮਦਿਨ ਦੀ ਪਾਰਟੀ ਮੌਕੇ ਲਾਧੂਭਾਣਾ ਗਿਆ ਹੋਇਆ ਸੀ ਜਿਸ ਤੋਂ ਬਾਅਦ ਅੱਜ ਸਵੇਰੇ ਫੋਨ ਆਉਣ ਤੋਂ ਬਾਅਦ ਪਤਾ ਲੱਗਾ ਕਿ ਰਵਿੰਦਰ ਸਿੰਘ ਦੀ ਲਾਸ਼ ਅਰਜਨ ਮਾਂਗਾ ਨਹਿਰ ’ਤੇ ਪਈ ਹੋਈ ਹੈ।

ਇਹ ਵੀ ਪੜ੍ਹੋ : ਕੁੜੀ ਦੇ ਘਰ ’ਚ ਇਸ ਹਾਲਤ ’ਚ ਮੁੰਡੇ ਨੂੰ ਦੇਖ ਉਡੇ ਹੋਸ਼, ਨਹੀਂ ਸੋਚਿਆ ਸੀ ਇੰਝ ਵੀ ਹੋ ਜਾਵੇਗਾ

ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਦੇ ਸਰੀਰ ’ਤੇ ਲੱਗੀਆਂ ਸੱਟਾਂ ਤੋਂ ਲੱਗਦਾ ਸੀ ਕਿ ਉਸਦਾ ਕਿਸੇ ਵੱਲੋਂ ਕਤਲ ਕੀਤਾ ਗਿਆ ਹੈ। ਮੌਕੇ ’ਤੇ ਥਾਣਾ ਮਹਿਤਾ ਦੀ ਪੁਲਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਬਾਬਾ ਬਕਾਲਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਸਬੰਧੀ ਜਦੋਂ ਥਾਣਾ ਮਹਿਤਾ ਦੇ ਐੱਸ. ਐੱਚ. ਓ. ਹਿਮਾਸ਼ੂ ਭਗਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਲਖਵਿੰਦਰ ਸਿੰਘ ਅਤੇ ਚਾਚਾ ਸੁਖਜਿੰਦਰ ਸਿੰਘ ਦੇ ਬਿਆਨਾਂ ’ਤੇ ਤਿੰਨ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਟ੍ਰੈਫਿਕ ਪੁਲਸ ਨੇ ਕੱਟੇ ਰਿਕਾਰਡ ਤੋੜ ਚਲਾਨ, ਮਾਲਾ-ਮਾਲ ਕੀਤਾ ਪੰਜਾਬ ਸਰਕਾਰ ਦਾ ਖਜ਼ਾਨਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News