ਸ਼ਾਰਜਾਹ ’ਚ ਨੌਜਵਾਨ ਦੇ ਕਤਲ ਦਾ ਮਾਮਲਾ, ਫਾਂਸੀ ਦੀ ਸਜ਼ਾ ਯਾਫ਼ਤਾ 4 ਨੌਜਵਾਨਾਂ ’ਚੋਂ ਇਕ ਰਿਹਾਈ ਮਗਰੋਂ ਵਤਨ ਪਰਤਿਆ

03/23/2024 11:12:06 AM

ਰਾਜਾਸਾਂਸੀ/ਅੰਮ੍ਰਿਤਸਰ (ਨਿਰਵੈਲ/ਕਮਲ)- ਉੱਘੇ ਕਾਰੋਬਾਰੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਇਕ ਭਾਰਤੀ ਤੇ ਤਿੰਨ ਪਾਕਿਸਤਾਨੀ ਨੌਜਵਾਨਾਂ ਦੀ ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਮੁਆਫ਼ ਕਰਵਾਏ ਜਾਣ ਉਪਰੰਤ ਪੰਜਾਬ ਦੇ ਗੁਰਦਾਸਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਬੀਤੇ ਦਿਨ ਵਤਨ ਪਰਤ ਆਇਆ ਹੈ। ਇਹ ਚਾਰੇ ਨੌਜਵਾਨ ਸਾਲ 2019 ਤੋਂ ਸ਼ਾਰਜਾਹ ਵਿਖੇ ਇਕ ਹੋਰ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਫੜੇ ਗਏ ਸਨ। ਇਨ੍ਹਾਂ ਨੌਜਵਾਨਾਂ ਵਿਚ ਭਾਰਤੀ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਅਤੇ ਪਾਕਿਸਤਾਨੀ ਪੰਜਾਬ ਨਾਲ ਸਬੰਧਤ ਰਾਓ ਮੁਹੰਮਦ ਆਦਿਲ, ਰਾਣਾ ਤਾਬਿਸ਼ ਰਸ਼ੀਦ ਅਤੇ ਆਦਿਲ ਜਾਵੇਦ ਚੀਮਾ ਸ਼ਾਮਲ ਹਨ।

ਇਹ ਵੀ ਪੜ੍ਹੋ : ਨੌਜਵਾਨ ਦਾ ਭੇਦਭਰੇ ਹਾਲਾਤ 'ਚ ਕੱਟਿਆ ਗਲਾ, ਇਲਾਕੇ 'ਚ ਫੈਲੀ ਸਨਸਨੀ

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸ਼ੇਖੂਪੁਰ ਦੇ ਗੁਰਪ੍ਰੀਤ ਸਿੰਘ ਦੇ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਅੰਮ੍ਰਿਤਸਰ ਇਕਾਈ ਨਾਲ ਸੰਪਰਕ ਕਰਨ ਤੋਂ ਬਾਅਦ ਡਾ. ਐੱਸ. ਪੀ. ਸਿੰਘ ਓਬਰਾਏ ਨੇ ਹੱਦਾਂ-ਸਰਹੱਦਾਂ ਤੋਂ ਉੱਪਰ ਉੱਠਦਿਆਂ ਇਸ ਕੇਸ ਦੀ ਪੈਰਵੀ ਸ਼ੁਰੂ ਕੀਤੀ ਸੀ। ਦੋ ਸਾਲ ਮੁਕੱਦਮਾ ਚੱਲਣ ਤੋਂ ਬਾਅਦ ਸ਼ਾਰਜਾਹ ਦੀ ਅਦਾਲਤ ਨੇ ਇਨ੍ਹਾਂ ਚਾਰ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਸੀ। ਕਤਲ ਹੋਏ ਬਲਾਚੌਰ ਨੇੜਲੇ ਨੌਜਵਾਨ ਦੇ ਮਾਪਿਆਂ ਨਾਲ ਲੰਬੇ ਸੰਪਰਕ ਤੋਂ ਬਾਅਦ ਡਾਕਟਰ ਐੱਸ. ਪੀ. ਸਿੰਘ ਓਬਰਾਏ ਉਨ੍ਹਾਂ ਨੂੰ ਬਲੱਡ ਮਨੀ ਲੈਣ ਲਈ ਸਹਿਮਤ ਕਰਨ ਵਿਚ ਕਾਮਯਾਬ ਹੋਏ। ਇਸ ਸਹਿਮਤੀ ਤੋਂ ਬਾਅਦ ਸ਼ਾਰਜਾਹ ਅਦਾਲਤ ਵਿਚ ਜੱਜਾਂ ਦੀ ਮੌਜੂਦਗੀ ਵਿਚ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਡਾਕਟਰ ਓਬਰਾਏ ਨੇ ਬਲੱਡ ਮਨੀ ਦੇ ਤੌਰ ’ਤੇ 2 ਲੱਖ ਦਰਾਮ (ਕਰੀਬ 46 ਲੱਖ ਭਾਰਤੀ ਰੁਪਏ) ਮੌਕੇ ’ਤੇ ਸੌਂਪੇ ਅਤੇ ਪੀੜਤ ਪਰਿਵਾਰ ਕੋਲੋਂ ਦੋਸ਼ੀ ਨੌਜਵਾਨਾਂ ਵਾਸਤੇ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਪ੍ਰਵਾਨਗੀ ਹਾਸਲ ਕੀਤੀ ਸੀ। ਇਸ ਬਲੱਡ ਮਨੀ ਦੀ ਰਕਮ ਵਿਚ ਚਾਰੇ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਯੋਗਦਾਨ ਦੇਣ ਤੋਂ ਇਲਾਵਾ ਵੱਡਾ ਹਿੱਸਾ ਡਾ. ਓਬਰਾਏ ਨੇ ਆਪਣੇ ਕੋਲੋਂ ਪਾਇਆ। ਇਸ ਮਾਮਲੇ ਸਬੰਧੀ ਡਾ. ਓਬਰਾਏ ਨੇ ਦੱਸਿਆ ਕਿ ਸ਼ਾਰਜਾਹ ਅਦਾਲਤ ਨੇ ਪਿਛਲੇ ਦਿਨੀਂ ਅੰਤਿਮ ਫੈਸਲਾ ਦਿੰਦਿਆਂ ਉਕਤ ਚਾਰੇ ਨੌਜਵਾਨ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਇਹ ਵੀ ਪੜ੍ਹੋ : ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ

ਇਸਦੇ ਫਲਸਰੂਪ ਸ਼ਾਰਜਾਹ ਦੀ ਜੇਲ੍ਹ ’ਚੋਂ ਰਿਹਾਅ ਹੋਇਆ ਗੁਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜਾ, ਜਿੱਥੇ ਉਸ ਦੀ ਮਾਂ ਬਲਜੀਤ ਕੌਰ ਅਤੇ ਪਤਨੀ ਮੇਘਾ ਸਮੇਤ ਪਰਿਵਾਰਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਸਵਾਗਤ ਕੀਤਾ। ਪੰਜ ਸਾਲਾਂ ਦੇ ਅਰਸੇ ਬਾਅਦ ਫਾਂਸੀ ਦੀ ਸਜ਼ਾ ਤੋਂ ਬਚ ਕੇ ਵਾਪਸ ਪਰਤੇ ਗੁਰਪ੍ਰੀਤ ਤੇ ਪਰਿਵਾਰ ਦੇ ਮਿਲਾਪ ਦੌਰਾਨ ਜਜ਼ਬਾਤਾਂ ਦਾ ਬੇਰੋਕ ਵਹਿਣ ਹਰੇਕ ਦੀਆਂ ਅੱਖਾਂ ਨਮ ਕਰ ਗਿਆ।

ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

ਰਿਹਾਅ ਹੋਏ ਗੁਰਪ੍ਰੀਤ ਸਿੰਘ ਤੇ ਉਸਦੇ ਪਰਿਵਾਰ ਨੇ ਗੁਰਪ੍ਰੀਤ ਦੀ ਜਾਨ ਬਚਾਉਣ ਵਾਲੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਿਆਸੀ ਹੱਦਬੰਦੀਆਂ ਤੋਂ ਉੱਤੇ ਉੱਠ ਕੇ ਬੱਚਿਆਂ ਦੀ ਜ਼ਿੰਦਗੀ ਬਚਾਉਣ ਵਾਲਾ ਫਰਿਸ਼ਤਾ ਦੱਸਿਆ।

ਇਹ ਵੀ ਪੜ੍ਹੋ : ਸਰਹੱਦ ਪਾਰ ਤੋਂ ਸਾਹਮਣੇ ਆਇਆ ਸ਼ਰਮਨਾਕ ਕਾਰਾ, ਜੀਜੇ ਨੇ 5 ਸਾਲਾ ਸਾਲੀ ਨਾਲ ਪਾਰ ਕੀਤੀਆਂ ਹੱਦਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News