ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ

Monday, Feb 27, 2023 - 06:18 PM (IST)

ਪੰਜਾਬੀ ਯੂਨੀਵਰਸਿਟੀ ’ਚ 2 ਧਿਰਾਂ ਵਿਚਕਾਰ ਖੂਨੀ ਝੜਪ, ਇੰਜੀਨੀਅਰਿੰਗ ਦੇ ਵਿਦਿਆਰਥੀ ਦਾ ਕਤਲ

ਪਟਿਆਲਾ (ਬਲਜਿੰਦਰ, ਇੰਦਰਜੀਤ) : ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ’ਚ ਸੋਮਵਾਰ ਸਵੇਰੇ 2 ਨੌਜਵਾਨ ਗੁੱਟਾਂ ਵਿਚਕਾਰ ਹੋਈ ਖੂਨੀ ਝੜਪ ਵਿਚ ਇਕ 20 ਸਾਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੌਰਾਨ 3 ਤੋਂ 4 ਨੌਜਵਾਨ ਜ਼ਖਮੀ ਹੋਏ ਦੱਸੇ ਜਾ ਰਹੇ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲੇ ਨੌਜਵਾਨ ਦਾ ਨਾਮ ਨਵਜੋਤ ਸਿੰਘ ਪੁੱਤਰ ਗੰਜੂਰ ਸਿੰਘ ਵਾਸੀ ਪਿੰਡ ਸੰਗਤਪੁਰਾ ਜ਼ਿਲ੍ਹਾ ਪਟਿਆਲਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਨਵਜੋਤ ਸਿੰਘ ਪਟਿਆਲਾ ਦੀ ਯੂਨੀਵਰਸਟੀ ’ਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦਾ ਕੋਰਸ ਕਰ ਰਿਹਾ ਸੀ। 

ਇਹ ਵੀ ਪੜ੍ਹੋ : ਲਾਰੈਂਸ ਤੇ ਗੋਲਡੀ ਬਰਾੜ ਦੇ ਖਾਸ ਰਹੇ ਜੱਗੂ ਭਗਵਾਨਪੁਰੀਆ ਦੀ ਦੋਸਤੀ ’ਚ ਦਰਾੜ, ਹੁਣ ਬਣੇ ਜਾਨੀ ਦੁਸ਼ਮਣ

ਉਧਰ ਵਾਰਦਾਤ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਵਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਵਾਰਦਾਤ ਦੀ ਵੱਖ ਵੱਖ ਪਹਿਲੂਆਂ ਤੋਂ ਗੰਭੀਰਤਾ ਨਾਲ ਜਾਂਚ ਜਾਰੀ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦਾ ਪੂਰਾ ਸੱਚ ਸਾਹਮਣੇ ਆ ਸਕੇਗਾ। 

ਇਹ ਵੀ ਪੜ੍ਹੋ : ਲਾਰੈਂਸ ਤੇ ਭਗਵਾਨਪੁਰੀਆ ਗੈਂਗ ਦੀ ਤਕਰਾਰ ’ਚ ਬੰਬੀਹਾ ਗਰੁੱਪ ਦੀ ਐਂਟਰੀ, ਫੇਸਬੁੱਕ ’ਤੇ ਪੋਸਟ ਪਾ ਦਿੱਤੀ ਧਮਕੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News