ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ

Friday, Mar 15, 2024 - 06:32 PM (IST)

ਮਾਮੂਲੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, ਕਿਰਚਾਂ ਮਾਰ ਕੇ ਨੌਜਵਾਨ ਦਾ ਕਤਲ

ਬਟਾਲਾ (ਗੁਰਪ੍ਰੀਤ)- ਬਟਾਲਾ ਦੇ ਗੁਰੂ ਨਾਨਕ ਨਗਰ ਭੁੱਲਰ ਰੋਡ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਮਾਮੂਲੀ ਰੰਜਿਸ਼ ਦੇ ਚਲਦਿਆਂ ਕੁਝ ਨੌਜਵਾਨਾਂ ਨੇ ਕਿਰਚ ਮਾਰ ਕੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਹਸਨਦੀਪ ਸਿੰਘ ਉਮਰ 22 ਸਾਲ ਵਜੋਂ ਹੋਈ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਨਸ਼ਾ ਕਰਨ ਵਾਲੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾ ਨਾਲ ਹਮਲਾ ਕਰ ਉਨ੍ਹਾਂ ਦੇ ਪੁੱਤ ਦਾ ਕਤਲ ਕਰ ਦਿੱਤਾ ਹੈ। ਉਥੇ ਹੀ ਪਿਤਾ ਅਤੇ ਮਾਮੇ ਨੇ ਦੱਸਿਆ ਕੀ ਉਹਨਾਂ ਦੇ ਘਰ ਅੱਗੇ ਰੋਜ਼ਾਨਾ ਕੁਝ ਨੌਜਵਾਨ ਨਸ਼ਾ ਕਰਨ ਆਉਂਦੇ ਸੀ ਅਤੇ ਉਨ੍ਹਾਂ ਦੇ ਪੁੱਤਰ ਨੇ ਨੌਜਵਾਨਾਂ ਨੂੰ ਰੋਕਿਆ ਸੀ। ਇਸ 'ਤੇ ਨੌਜਵਾਨ ਇਕ ਦਿਨ ਦਾਤਰ ਲੈ ਕੇ ਆਏ ਤਾਂ ਹਸਨਦੀਪ ਨੇ ਭੱਜ ਕੇ ਜਾਨ ਬਚਾਈ ਪਰ ਬੀਤੀ ਰਾਤ ਜਦ ਹਸਨ ਰੋਜ਼ਾਨਾ ਦੀ ਤਰ੍ਹਾਂ ਕੁੱਤੇ ਨੂੰ ਰੋਟੀ ਪਾਉਣ ਲਈ ਗਿਆ ਤਾਂ ਉੱਥੇ ਖੜੇ ਕੁਝ ਹਥਿਆਰ ਬੰਦ ਲੋਕਾਂ ਨੇ ਹਸਨਦੀਪ 'ਤੇ ਹਮਲਾ ਕਰ ਦਿੱਤਾ । 

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਜਦੋਂ ਹਸਨ ਦੇ ਪਿਤਾ ਬਾਹਰ ਨਿਕਲ ਕੇ ਪੁੱਤਰ ਨੂੰ ਬਚਾਉਣ ਲਈ ਅੱਗੇ ਹੋਏ ਤਾਂ ਉਨ੍ਹਾਂ 'ਤੇ ਵੀ ਹਮਲਾ ਕੀਤਾ ਗਿਆ। ਇਸ ਦੌਰਾਨ ਪਿਓ ਦੇ ਸਾਹਮਣੇ ਪੁੱਤਰ ਦੇ ਕਿਰਚਾਂ  ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ  ਦੌਰਾਨ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।  ਪਰਿਵਾਰ ਜਵਾਨ ਪੁੱਤ ਦੇ ਕਤਲ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਥੇ ਹੀ ਪੁਲਸ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News