ਉਜੜਿਆ ਪਰਿਵਾਰ: ਸੰਗੀਤ ਅਧਿਆਪਕ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪੁੱਤ ਨੂੰ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

07/22/2023 2:47:57 PM

ਕਾਲਾ ਸੰਘਿਆਂ (ਨਿੱਝਰ)-ਥਾਣਾ ਸਦਰ ਕਪੂਰਥਲਾ ਅਧੀਨ ਪੈਂਦੇ ਨਜ਼ਦੀਕੀ ਪਿੰਡ ਸੰਧੂ ਚੱਠਾ, ਜ਼ਿਲ੍ਹਾ ਕਪੂਰਥਲਾ ਵਿਖੇ ਇਕ ਨੌਜਵਾਨ ਨੇ ਕਥਿਤ ਤੌਰ ’ਤੇ ਦਿਮਾਗੀ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਕਰਨਦੀਪ ਸਿੰਘ ਨਾਹਰ ਦੇ ਪਿਤਾ ਲਖਵੀਰ ਸਿੰਘ ਨੇ ਦੱਸਿਆ ਕਿ ਕਰਨਦੀਪ, ਜੋਕਿ ਇਕ ਨਿੱਜੀ ਸਕੂਲ ’ਚ ਬੱਚਿਆਂ ਨੂੰ ਸੰਗੀਤ ਸਿਖਾਉਣ ਦੀ ਨੌਕਰੀ ਕਰਦਾ ਸੀ ਅਤੇ ਪਿਛਲੇ ਕਰੀਬ ਇਕ ਹਫ਼ਤੇ ਤੋਂ ਉਹ ਚੁੱਪ-ਚੁੱਪ ਜਿਹਾ ਰਹਿੰਦਾ ਸੀ ਪਰ ਕਾਰਨ ਪੁੱਛਣ ’ਤੇ ਕੁਝ ਨਹੀਂ ਦੱਸਿਆ।

ਸ਼ਾਮ ਦੀ ਰੋਟੀ ਲਈ ਜਦੋਂ ਮ੍ਰਿਤਕ ਦਾ ਭਰਾ ਉਸ ਨੂੰ ਬੁਲਾਉਣ ਉੱਪਰ ਗਿਆ ਤਾਂ ਕਮਰੇ ਦਾ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਲਾਈਟ ਵੀ ਬੰਦ ਸੀ, ਜਦੋਂ ਉਸ ਨੂੰ ਵਾਰ-ਵਾਰ ਆਵਾਜ਼ ਦੇਣ ’ਤੇ ਵੀ ਅੰਦਰੋਂ ਕੋਈ ਹਰਕਤ ਨਹੀਂ ਹੋਈ ਤਾਂ ਕਮਰੇ ਦੇ ਦਰਵਾਜ਼ੇ ਨੂੰ ਧੱਕਾ ਮਾਰਨ ’ਤੇ ਉਸ ਦੀ ਕੁੰਡੀ ਟੁੱਟਣ ਨਾਲ ਦਰਵਾਜ਼ਾ ਖੁੱਲ੍ਹਿਆ। ਇਸੇ ਦੌਰਾਨ ਜਦ ਪਰਿਵਾਰ ਨੇ ਅੰਦਰ ਜਾ ਕੇ ਵੇਖਿਆ ਤਾਂ ਕਰਨਦੀਪ ਨੇ ਫਾਹਾ ਲਿਆ ਹੋਇਆ ਸੀ, ਜਿਸ ਨੂੰ ਤੁਰੰਤ ਕਾਲਾ ਸੰਘਿਆਂ ਹਸਪਤਾਲ ਵਿਖੇ ਲਿਜਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਸ਼ਹਿਰ ਭੇਜ ਦਿੱਤਾ।

ਇਹ ਵੀ ਪੜ੍ਹੋ- ਜਲੰਧਰ ਦੇ BMC ਚੌਂਕ 'ਤੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਕੈਂਟਰ ਨਾਲ ਲਟਕਦੀ ਲਾਸ਼ ਵੇਖ ਲੋਕਾਂ ਦੇ ਸਾਹ ਸੂਤੇ

ਜਲੰਧਰ ਦੇ ਸਰਕਾਰੀ ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਕਰਨਦੀਪ ਨੂੰ ਮ੍ਰਿਤਕ ਐਲਾਨ ਦਿੱਤਾ। ਲਖਵੀਰ ਸਿੰਘ ਨੇ ਕਿਹਾ ਕਿ ਮੇਰੇ ਲੜਕੇ ਨੇ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੋਣ ਕਾਰਨ ਇਹ ਕਦਮ ਚੁੱਕਿਆ ਹੈ ਅਤੇ ਇਸ ਵਿਚ ਕਿਸੇ ਦਾ ਵੀ ਕੋਈ ਕਸੂਰ ਨਹੀਂ ਹੈ। ਪੁਲਸ ਚੌਂਕੀ ਕਾਲਾ ਸੰਘਿਆਂ ਦੇ ਇੰਚਾਰਜ ਸਬ-ਇੰਸਪੈਕਟਰ ਰਣਜੀਤ ਸਿੰਘ ਹੀਰ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-  ਪੰਜਾਬ 'ਚ ਪਏ ਭਾਰੀ ਮੀਂਹ ਦੇ ਚੱਲਦਿਆਂ ਕਿਸਾਨਾਂ ਨੂੰ ਇਹ ਵੱਡੀ ਰਾਹਤ ਦੇ ਸਕਦੀ ਹੈ ਮਾਨ ਸਰਕਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News