ਪੰਜਾਬ 'ਚ ਵੱਡੀ ਘਟਨਾ, ਹਾਕੀ ਦੀ ਨੈਸ਼ਨਲ ਖਿਡਾਰਣ ਨੇ ਕੀਤੀ ਖ਼ੁਦਕੁਸ਼ੀ
Monday, May 06, 2024 - 06:25 PM (IST)
ਫਤਹਿਗੜ੍ਹ ਸਾਹਿਬ (ਜੱਜੀ) : ਹਾਕੀ ਦੀ ਨੈਸ਼ਨਲ ਖਿਡਾਰੀ ਵੱਲੋਂ ਆਤਮਹੱਤਿਆ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਕੀ ਖਿਡਾਰਣ ਸੁਮਨਦੀਪ ਕੌਰ ਵਲੋਂ ਭਰਾ ਤੇ ਭਰਜਾਈ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਗਿਆ ਹੈ, ਜਿਸ ਦੇ ਚੱਲਦੇ ਭਰਾ-ਭਰਜਾਈ ਖਿਲਾਫ ਮਾਮਲਾ ਦਰਜ ਕਰਕੇ ਭਰਾ ਨੂੰ ਥਾਣਾ ਮੂਲੇਪੁਰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਿਥਵੀ ਰਾਜ ਨੇ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਬੰਤ ਸਿੰਘ ਬਾਸੀ ਪਿੰਡ ਨਲੀਨਾ ਖੁਰਦ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੀਆਂ ਤਿੰਨ ਲੜਕੀਆਂ ਅਤੇ ਇਕ ਪੁੱਤਰ ਹੈ, ਦੋ ਲੜਕੀਆਂ ਤੇ ਇਕ ਪੁੱਤਰ ਵਿਆਹਿਆ ਹੈ।
ਇਹ ਵੀ ਪੜ੍ਹੋ : ਭੂਆ ਨੇ ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ, ਭਤੀਜੀ ਨੇ ਕਰ ਲਈ ਖ਼ੁਦਕੁਸ਼ੀ, ਪੂਰਾ ਮਾਮਲਾ ਕਰੇਗਾ ਹੈਰਾਨ
ਉਸ ਦੇ ਲੜਕੇ ਬਿਕਰਮਜੀਤ ਸਿੰਘ ਦਾ ਵਿਆਹ ਲਗਭਗ ਪੰਜ ਮਹੀਨੇ ਪਹਿਲਾਂ ਹੋਇਆ ਹੈ। ਉਸ ਦੇ ਲੜਕੇ ਦਾ ਪਹਿਲਾ ਵਿਆਹ ਹੈ ਜਦ ਕਿ ਉਸ ਦੀ ਨੂੰਹ ਪਿੰਕੀ ਦਾ ਇਹ ਦੂਸਰਾ ਵਿਆਹ ਸੀ। ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਹਾਕੀ ਦੀ ਨੈਸ਼ਨਲ ਖਿਡਾਰੀ ਸੀ ਅਤੇ ਐੱਮ. ਏ. ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ, ਹਮੇਸ਼ਾ ਸ਼ਿਕਾਇਤ ਕਰਦੀ ਸੀ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ਅਤੇ ਉਸ ਦੀ ਭਰਜਾਈ ਪਿੰਕੀ ਉਸ ਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਹਨ , ਜਿਨ੍ਹਾਂ ਤੋਂ ਦੁਖੀ ਹੋ ਕੇ ਸੁਮਨਦੀਪ ਕੌਰ ਬੀਤੇ ਦਿਨ ਘਰੋਂ ਚਲੀ ਗਈ ਸੀ ਅਤੇ ਉਸਨੇ ਨਹਿਰ ’ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਸੁਮਨਦੀਪ ਕੌਰ ਦੀ ਲਾਸ਼ ਨਹਿਰ ’ਚੋਂ ਮਿਲ ਗਈ ਹੈ ।
ਇਹ ਵੀ ਪੜ੍ਹੋ : ਆਰ. ਟੀ. ਓ. ਵਿਭਾਗ ਦਾ ਨਵਾਂ ਕਾਰਨਾਮਾ, ਪਿਓ-ਪੁੱਤ ਦੇ ਲਾਇਸੈਂਸ ਦੇਖ ਪਰਿਵਾਰ ਦੇ ਉਡੇ ਹੋਸ਼
ਜਸਪਾਲ ਸਿੰਘ ਦੇ ਬਿਆਨਾਂ ’ਤੇ ਪੁਲਸ ਨੇ ਬਿਕਰਮਜੀਤ ਸਿੰਘ ਅਤੇ ਉਸ ਦੀ ਪਤਨੀ ਖਿਲਾਫ ਮਾਮਲਾ ਦਰਜ ਕਰਕੇ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਪਿੰਕੀ ਫਰਾਰ ਹੈ। ਸੁਮਨਦੀਪ ਦੀ ਲਾਸ਼ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8