ਗਾਲ੍ਹਾਂ ਕੱਢਣ ਤੋਂ ਰੋਕਣਾ ਪਿਆ ਮਹਿੰਗਾ, ਸਿਰ ''ਤੇ ਡਾਂਗ ਮਾਰ ਗੁਆਂਢਣ ਦਾ ਕੀਤਾ ਕਤਲ

Tuesday, Jan 10, 2023 - 11:23 PM (IST)

ਗਾਲ੍ਹਾਂ ਕੱਢਣ ਤੋਂ ਰੋਕਣਾ ਪਿਆ ਮਹਿੰਗਾ, ਸਿਰ ''ਤੇ ਡਾਂਗ ਮਾਰ ਗੁਆਂਢਣ ਦਾ ਕੀਤਾ ਕਤਲ

ਜਲੰਧਰ (ਸੁਰਿੰਦਰ) : ਨਕੋਦਰ ਦੇ ਪਿੰਡ ਕੋਟਲਾ ਜੰਗਾ ਵਿੱਚ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਮਨਜੀਤ ਲਾਲ ਅਤੇ ਉਸਦੀ ਪਤਨੀ ਹਰਜਿੰਦਰ ਕੌਰ ’ਤੇ ਧਾਰਾ 302 ਅਤੇ 34 ਤਹਿਤ ਮਾਮਲਾ ਦਰਜ ਕੀਤਾ ਹੈ। ਪੀੜਤ ਜਸਵਿੰਦਰ ਸਿੰਘ ਨੇ ਨਕੋਦਰ ਦੇ ਥਾਣਾ ਸਦਰ 'ਚ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਕਰਿਆਨੇ ਦੀ ਦੁਕਾਨ ਚਲਾਉਂਦੇ ਹਨ ਅਤੇ ਉਨ੍ਹਾਂ ਦੀ ਪਤਨੀ ਮਨਿਆਰੀ ਦਾ ਕੰਮ ਕਰਦੀ ਸੀ। ਉਨ੍ਹਾਂ ਦਾ ਗੁਆਂਢੀ ਮਨਜੀਤ ਲਾਲ ਹਰ ਰੋਜ਼ ਸ਼ਰਾਬ ਪੀ ਕੇ ਗਾਲੀ-ਗਲੋਚ ਕਰਦਾ ਸੀ। ਦੁਕਾਨ ਦੇ ਸਾਹਮਣੇ ਗਾਲ੍ਹ ਕੱਢਣ ਤੋਂ ਜਦੋਂ ਮਨਜੀਤ ਲਾਲ ਨੂੰ ਰੋਕਿਆ ਤਾਂ ਉਸਨੇ ਆਪਣੀ ਪਤਨੀ ਹਰਜਿੰਦਰ ਕੌਰ ਨਾਲ ਮਿਲ ਕੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਦੀ ਹੱਤਿਆ ਕਰ ਦਿੱਤੀ।

ਇਹ ਵੀ ਪੜ੍ਹੋ : ਕੈਸ਼ ਵੈਨ ਦੇ ਗਾਰਡ ਨੂੰ ਗੋਲ਼ੀ ਮਾਰ ਕੇ ਲੱਖਾਂ ਰੁਪਏ ਲੁੱਟ ਕੇ ਲੈ ਗਏ ਬਦਮਾਸ਼

ਦੋਸ਼ੀ ਮਨਜੀਤ ਲਾਲ ਦੀ ਪਤਨੀ ਹਰਜਿੰਦਰ ਕੌਰ ਨੇ ਪਰਮਜੀਤ ਕੌਰ ਦੇ ਸਿਰ ’ਤੇ ਡਾਂਗ ਮਾਰ ਦਿੱਤੀ ਸੀ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਨਕੋਦਰ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਸਦਰ ਦੇ ਐੱਸ. ਐੱਚ. ਓ. ਪਲਵਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਵੀ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕੀਤੀ ਗਈ, ਉਸ ਤੋਂ ਬਾਅਦ ਹੀ ਕਾਰਵਾਈ ਕੀਤੀ ਗਈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Mandeep Singh

Content Editor

Related News