ਆਦਮਵਾਲ ''ਚ ਹੋਏ ਕਤਲ ਦੀ ਗੁੱਥੀ ਸੁਲਝੀ, ਭਤੀਜਾ ਨਿਕਲਿਆ ਚਾਚੇ ਦਾ ਕਾਤਲ

Saturday, Sep 21, 2024 - 06:57 PM (IST)

ਆਦਮਵਾਲ ''ਚ ਹੋਏ ਕਤਲ ਦੀ ਗੁੱਥੀ ਸੁਲਝੀ, ਭਤੀਜਾ ਨਿਕਲਿਆ ਚਾਚੇ ਦਾ ਕਾਤਲ

ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ-ਚਿੰਤਪੁਰਨੀ ਰੋਡ 'ਤੇ ਸਥਿਤ ਪਿੰਡ ਆਦਮਵਾਲ 'ਚ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਣ 'ਚ ਪੁਲਸ ਨੇ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ. ਪੀ. ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ 18 ਸਤੰਬਰ ਦੀ ਸਵੇਰ ਨੂੰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਆਦਮਵਾਲ ਵਿਖੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ 'ਤੇ ਥਾਣਾ ਸਿਟੀ ਦੇ ਐੱਸ. ਐੱਚ. ਓ. ਸੋਮਨਾਥ ਅਤੇ ਹੋਰ ਅਧਿਕਾਰੀਆਂ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਸਾਰੀ ਘਟਨਾ ਦੀ ਜਾਣਕਾਰੀ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ। ਜਿਸ 'ਤੇ ਵੱਖ-ਵੱਖ ਟੀਮਾਂ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। 

ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਲੀਕ ਹੋਣ ਦੇ ਮਾਮਲੇ 'ਚ ਪੁਲਸ ਦਾ ਵੱਡਾ ਖ਼ੁਲਾਸਾ

PunjabKesari

ਐੱਸ. ਪੀ. ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮ੍ਰਿਤਕ ਵਰਿੰਦਰ ਕੁਮਾਰ ਦਾ ਉਸ ਦੇ ਭਤੀਜੇ ਅਮਨ ਸੰਧੂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਹੈ। ਅਮਨ ਸੰਧੂ ਵੀ ਮ੍ਰਿਤਕ ਦੇ 4 ਮਰਲੇ ਮਕਾਨ ਵਿੱਚ ਆਪਣਾ ਹਿੱਸਾ ਮੰਗ ਰਿਹਾ ਸੀ ਜਦਕਿ ਉਹ ਪਹਿਲਾਂ ਹੀ ਆਪਣਾ ਹਿੱਸਾ ਲੈ ਚੁੱਕਾ ਸੀ। ਉਹ ਵੱਡਾ ਹਿੱਸਾ ਦੇਣਾ ਚਾਹੁੰਦਾ ਸੀ ਅਤੇ ਜਦੋਂ ਉਸ ਨੇ ਅਪਰਾਧ ਕੀਤਾ ਸੀ ਤਾਂ ਉਹ ਸ਼ਰਾਬ ਦੇ ਪ੍ਰਭਾਵ ਵਿੱਚ ਸੀ। ਉਹ ਚਾਚੇ ਨੂੰ ਮਾਰਨ ਤੱਕ ਡੰਡੇ ਨਾਲ ਮਾਰਦਾ ਰਿਹਾ। ਆਸ-ਪਾਸ ਦੇ ਇਲਾਕਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਤਲ ਸ਼ਰਾਬ ਪੀਣ ਦਾ ਆਦੀ ਸੀ। ਐੱਸ. ਪੀ. ਸਰਬਜੀਤ ਸਿੰਘ ਨੇ ਦੱਸਿਆ ਕਿ ਫਿਲਹਾਲ ਅਮਨ ਸੰਧੂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ 'ਚ ਅਮੋਨੀਆ ਗੈਸ ਹੋਈ ਲੀਕ, ਇਕ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News