ਲੋਕਾਂ ਨਾਲ ਕੀਤੇ ਵਾਅਦੇ ਨਿਭਾਵੇ ਨਵੀਂ ਸਰਕਾਰ : ਵਿਜੇ ਚੋਪੜਾ
Sunday, Jul 02, 2017 - 07:28 AM (IST)

ਪਟਿਆਲਾ (ਰਾਜੇਸ਼) - ਪਦਮਸ਼੍ਰੀ ਵਿਜੇ ਚੋਪੜਾ ਜੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਨਵੀਂ ਸਰਕਾਰ ਨੂੰ ਚੁਣਿਆ ਹੈ, ਸਰਕਾਰ ਉਸ ਉੁਮੀਦ 'ਤੇ ਖਰਾ ਉਤਰੇ ਤੇ ਲੋਕਾਂ ਨਾਲ ਕੀਤੇ ਵਾਅਦੇ ਨਿਭਾਵੇ। ਉੁਨ੍ਹਾਂ ਕਿਹਾ ਕਿ ਆਮ ਤੌਰ 'ਤੇ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਸਾਲ ਵਿਚ ਕੰਮ ਕਰਨਾ ਸ਼ੁਰੂ ਕਰਦੀਆਂ ਹਨ। ਸਰਕਾਰਾਂ ਨੂੰ ਆਪਣੀ ਇਹ ਧਾਰਨਾ ਬਦਲਣੀ ਚਾਹੀਦੀ ਹੈ ਅਤੇ ਪੂਰੇ ਪੰਜ ਸਾਲ ਕੰਮ ਕਰਨਾ ਚਾਹੀਦਾ ਹੈ। ਸ਼੍ਰੀ ਵਿਜੇ ਚੋਪੜਾ ਇਥੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ। ਇਸ ਪ੍ਰੋਗਰਾਮ ਦੌਰਾਨ ਪਟਿਆਲਾ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਪੀ. ਆਰ. ਟੀ. ਸੀ. ਦੇ ਨਵ-ਨਿਯੁਕਤ ਚੇਅਰਮੈਨ ਕੇ. ਕੇ. ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ।
ਸ਼੍ਰੀ ਵਿਜੇ ਚੋਪੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇ. ਕੇ. ²ਸ਼ਰਮਾ ਨੂੰ ਸਟੇਟ ਲੈਵਲ ਦੀ ਜ਼ਿੰਮੇਵਾਰੀ ਦਿੱਤੀ ਹੈ। ਉੁਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸੂਬੇ ਨੂੰ ਸਸਤੀ ਅਤੇ ਵਧੀਆ ਟਰਾਂਸਪੋਰਟੇਸ਼ਨ ਸੁਵਿਧਾ ਮੁਹੱਈਆ ਕਰਵਾਉੁਣ। ਇਸ ਮੌਕੇ ਚੇਅਰਮੈਨ ਕੇ. ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉੁਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉੁਣਗੇ। ਉੁਨ੍ਹਾਂ ਦੱਸਿਆ ਕਿ ਜਦੋਂ ਤੋਂ ਉਹ ਪੀ. ਆਰ. ਟੀ. ਸੀ. ਦੇ ਚੇਅਰਮੈਨ ਬਣੇ ਹਨ, ਜਿਥੇ ਪੀ. ਆਰ. ਟੀ. ਸੀ. ਦੀ ਆਮਦਨ ਵਿਚ ਵਾਧਾ ਹੋਇਆ ਹੈ, ਉੁਥੇ ਹੀ ਗੈਰ-ਕਾਨੂੰਨੀ ਤੌਰ 'ਤੇ ਚੱਲਦੀਆਂ ਪ੍ਰਾਈਵੇਟ ਬੱਸਾਂ 'ਤੇ ਨਕੇਲ ਕੱਸੀ ਗਈ ਹੈ।
ਪੀ. ਆਰ. ਟੀ². ਸੀ. ਵਿਚ 150 ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ। ਆਉੁਣ ਵਾਲੇ ਇਕ ਸਾਲ ਦੌਰਾਨ ਪੀ. ਆਰ. ਟੀ. ਸੀ. ਦੀ ਫਲੀਟ ਵਿਚ ਸਮੁੱਚੀਆਂ ਬੱਸਾਂ ਨਵੀਆਂ ਆ ਜਾਣਗੀਆਂ। ਉੁਨ੍ਹਾਂ ਕਿਹਾ ਕਿ ਪੀ. ਆਰ. ਟੀ. ਸੀ. ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਸੁਰੱਖਿਅਤ ਟਰਾਂਸਪੋਰਟੇਸ਼ਨ ਸੁਵਿਧਾ ਮੁਹੱਈਆ ਕਰਵਾ ਰਹੀ ਹੈ। ਪ੍ਰਾਈਵੇਟ ਟਰਾਂਸਪੋਰਟਰਾਂ ਦਾ ਕੰਮ ਪੈਸਾ ਕਮਾਉਣਾ ਹੈ ਜਦੋਂਕਿ ਪੀ. ਆਰ. ਟੀ. ਸੀ. ਦਾ ਕੰਮ ਲੋਕਾਂ ਨੂੰ ਸਸਤੀ ਅਤੇ ਸੁਰੱਖਿਅਤ ਯਾਤਰਾ ਕਰਵਾਉੁਣਾ ਹੈ।
ਉੁਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਉੁਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾ ਰਹੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਕੇ. ਕੇ. ਸਹਿਗਲ, ਬਲਾਕ ਕਾਂਗਰਸ ਪ੍ਰਧਾਨ ਕੇ. ਕੇ. ਮਲਹੋਤਰਾ, ਵਿਨੋਦ ਅਰੋੜਾ ਕਾਲੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਟਿਆਲਾ ਸ਼ਹਿਰ ਦੇ ਪਤਵੰਤੇ ਮੌਜੂਦ ਸਨ।