ਪੰਜਾਬ ਦੇ ਨਵੇਂ ਰਾਜਪਾਲ ਇਸ ਦਿਨ ਚੁੱਕਣਗੇ ਸਹੁੰ, CM ਮਾਨ ਨੇ ਨਿਯੁਕਤੀ ਦਾ ਕੀਤਾ ਸਵਾਗਤ

Monday, Jul 29, 2024 - 02:39 PM (IST)

ਚੰਡੀਗੜ੍ਹ : ਪੰਜਾਬ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਗੁਲਾਬ ਚੰਦ ਕਟਾਰੀਆ ਹੁਣ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ। ਉਨ੍ਹਾਂ ਵਲੋਂ 31 ਜੁਲਾਈ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ। ਗੁਲਾਬ ਚੰਦ ਕਟਾਰੀਆ ਪੰਜਾਬ ਦੇ ਰਾਜਪਾਲ ਹੋਣ ਦੇ ਨਾਲ-ਨਾਲ ਯੂ. ਟੀ. ਦੇ ਪ੍ਰਸ਼ਾਸਕ ਵੀ ਹੋਣਗੇ। ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵਲੋਂ ਸਹੁੰ ਚੁਕਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 17 ਸਾਲਾਂ ਦੇ ਮੁੰਡੇ 'ਤੇ ਪੁਲਸ ਦਾ ਥਰਡ ਡਿਗਰੀ ਟਾਰਚਰ, ਦੇਖੋ ਤਸਵੀਰਾਂ

ਦੱਸਣਯੋਗ ਹੈ ਕਿ ਪੰਜਾਬ ਦੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਸ਼ਨੀਵਾਰ ਨੂੰ ਮਨਜ਼ੂਰ ਹੋ ਗਿਆ ਸੀ, ਜਿਸ ਤੋਂ ਬਾਅਦ ਰਾਸ਼ਟਰਪਤੀ ਵਲੋਂ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਅਸਤੀਫ਼ੇ ਲਈ ਮੈਂ ਮਜਬੂਰ ਨਹੀਂ ਕੀਤਾ, ਸਗੋਂ ਉਹ ਮੇਰੇ ਪਿਤਾ ਬਰਾਬਰ ਹਨ। ਉਨ੍ਹਾਂ ਨਾਲ ਮੇਰੀ ਕੋਈ ਨਿੱਜੀ ਲੜਾਈ ਨਹੀਂ ਸੀ, ਸਿਰਫ ਸਿਲੇਕਟਿਡ ਅਤੇ ਇਲੈਕਟਿਡ ਦੇ ਦਾਇਰੇ ਨੂੰ ਲੈ ਕੇ ਮਨ-ਮੁਟਾਅ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਪੇਪਰ ਦੇਣ ਜਾਂਦੀ ਕੁੜੀ ਨੂੰ ਅਚਾਨਕ ਆਈ ਮੌਤ, ਧਾਹਾਂ ਮਾਰਦੀ ਮਾਂ ਨੂੰ ਦੇਖ ਹਰ ਕਿਸੇ ਦੇ ਨਿਕਲੇ ਹੰਝੂ
ਨਵੇਂ ਰਾਜਪਾਲ ਦੀ ਨਿਯੁਕਤੀ ਦਾ ਕੀਤਾ ਸਵਾਗਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨਵੇਂ ਰਾਜਪਾਲ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਸਰਕਾਰ ਅਤੇ ਰਾਜਪਾਲ ਦੇ ਅਹੁਦੇ, ਦੋਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਹੁਦਾ ਛੱਡ ਰਹੇ ਰਾਜਪਾਲ ਨੇ ਪੰਜਾਬ ਸਰਕਾਰ ਦੇ ਸੁਚਾਰੂ ਕੰਮਕਾਜ ਵਿਚ ਬੇਲੋੜੀ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਮੰਦਭਾਗੀ ਗੱਲ ਹੈ ਕਿ ਰਾਜਪਾਲ ਨੇ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਬਾਅਦ 'ਚ ਮਨਜ਼ੂਰੀ ਦੇਣ ਲਈ ਸੈਸ਼ਨ ਨੂੰ ਗੈਰ-ਵਾਜਿਬ ਕਰਾਰ ਦਿੱਤਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਰਗੇ ਲੋਕਤੰਤਰੀ ਦੇਸ਼ ’ਚ ਅਜਿਹਾ ਹੋਣਾ ਗ਼ੈਰ-ਵਾਜਿਬ ਹੈ ਪਰ ਬਦਕਿਸਮਤੀ ਨਾਲ ਸੂਬੇ 'ਚ ਇਹ ਸਭ ਕੁੱਝ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖ਼ਤਰੇ ਵਿਚ ਹਨ ਕਿਉਂਕਿ ਕੇਂਦਰ ਸਰਕਾਰ ਗੈਰ-ਭਾਜਪਾ ਸ਼ਾਸਿਤ ਸੂਬਾ ਸਰਕਾਰਾਂ ਨੂੰ ਤੰਗ-ਪਰੇਸ਼ਾਨ ਕਰਕੇ ਇਨ੍ਹਾਂ ਨੂੰ ਭੰਗ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News