ਨੂਰਮਹਿਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ, ਨਵਜੰਮੀ ਬੱਚੀ ਖੇਤਾਂ ’ਚੋਂ ਮਿਲੀ

Thursday, Aug 03, 2023 - 01:23 PM (IST)

ਨੂਰਮਹਿਲ ਵਿਖੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ, ਨਵਜੰਮੀ ਬੱਚੀ ਖੇਤਾਂ ’ਚੋਂ ਮਿਲੀ

ਨੂਰਮਹਿਲ (ਸ਼ਰਮਾ)- ਨੂਰਮਹਿਲ ਦੇ ਕਰੀਬੀ ਪਿੰਡ ਸਾਗਰਪੁਰ ਦੇ ਇਕ ਖਾਲੀ ਪਲਾਟ ’ਚੋਂ ਨਵਜੰਮੀ ਬੱਚੀ ਜ਼ਖ਼ਮੀ ਹਾਲਤ ’ਚ ਮਿਲੀ, ਜਿੱਥੋਂ ਉਸ ਨੂੰ ਪਿੰਡ ਦੇ ਹੀ ਵਿਅਕਤੀ ਵੱਲੋਂ ਨੂਰਮਹਿਲ ਦੇ ਸਰਕਾਰੀ ਹਸਪਤਾਲ ’ਚ ਪਹੁੰਚਾਇਆ ਗਿਆ। ਡਾਕਟਰਾਂ ਵੱਲੋਂ ਉਸ ਦੀ ਮੱਲ੍ਹਮ-ਪੱਟੀ ਕੀਤੀ ਗਈ। ਜਾਣਕਾਰੀ ਅਨੁਸਾਰ ਬੱਚੀ ਦੀ ਮਾਂ ਜੋਕਿ ਮਾਨਸਿਕ ਤੌਰ ’ਤੇ ਬੀਮਾਰ ਹੈ ਅਤੇ ਇਹ ਵੀ ਦੱਸਣ ’ਚ ਅਸਮਰੱਥ ਹੈ ਕਿ ਕਿਸ ਨੇ ਉਸ ਦੀ ਲਾਚਾਰੀ ਨਾਲ ਖਿਲਵਾੜ ਕੀਤਾ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਕੀਤਾ। ਪੁਲਸ ਨੇ ਬੱਚੀ ਦੀ ਮਾਂ ਨੂੰ ਯੂਨੀਕ-ਹੋਮ ਜਲੰਧਰ ’ਚ ਭੇਜ ਦਿੱਤਾ ਹੈ ਅਤੇ ਬੱਚੀ ਦੇ ਨਾਜਾਇਜ਼ ਪਿਤਾ ਅਤੇ ਉਸ ਨੂੰ ਖੇਤਾਂ ’ਚ ਜਿਊਂਦੀ ਨੂੰ ਹੀ ਮਰਨ ਵਾਸਤੇ ਸੁੱਟਣ ਵਾਲਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸਥਾਨਕ ਥਾਣਾ ਮੁਖੀ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਦੋਸ਼ੀਆਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ- ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤਹਿਤ ਆਉਂਦੀਆਂ ਇਹ ਸਾਰੀਆਂ ਬਸਤੀਆਂ ਡੇਂਗੂ ਦਾ ਹਾਟਸਪਾਟ ਐਲਾਨੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News