ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲੀ ਸੇਵਾ
Thursday, Jun 22, 2023 - 12:12 PM (IST)
ਅੰਮ੍ਰਿਤਸਰ (ਵੈੱਬ ਡੈਸਕ) - ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਹੈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਬਾਕੀ ਤਖ਼ਤਾਂ ਦੇ ਜਥੇਦਾਰ ਅਤੇ ਸੇਵਾਦਾਰ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਐੱਸ.ਜੀ.ਪੀ.ਸੀ. ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 'ਚ ਮਤਾ ਨੰਬਰ 609 ਮਿਤੀ 16-6-2023 'ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਜੀ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਫ਼ੈਸਲਾ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਜਾਣੋ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ
ਅੱਜ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਅਕਾਲ ਤਖ਼ਤ ਵੱਜੋਂ ਸੇਵਾ ਸੰਭਾਲ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।
ਇਹ ਵੀ ਪੜ੍ਹੋ- ਗੁਰਬਾਣੀ ਪ੍ਰਸਾਰਣ ਮਾਮਲੇ 'ਤੇ ਜਥੇਦਾਰ ਰਘਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਤੇ SGPC ਨੂੰ ਨਿਰਦੇਸ਼ ਜਾਰੀ
ਇਸ ਮੌਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੁੂਬੀ ਆਪਣੀਆਂ ਸੇਵਾਵਾਂ ਸੰਭਾਲੀਆਂ ਸਨ। ਉਨ੍ਹਾਂ ਕਿਹਾ ਜਦੋਂ ਨਾਜ਼ੁਕ ਸਮਾਂ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਪੰਥ ਦੀ ਪਰੰਪਰਾ ਤਹਿਤ ਸੇਵਾ ਕੀਤੀ । ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿਗ ਕਮੇਟੀ ਤਹਿਤ ਉਨ੍ਹਾਂ ਦਾ ਪਹਿਲਾਂ ਵੀ ਧੰਨਵਾਦ ਕੀਤਾ ਸੀ ਅਤੇ ਅੱਜ ਵੀ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦਾ ਹਾਂ ਕਿ ਬਹੁਤ ਵੱਡੀ ਪੰਥ ਦੀ ਜ਼ਿੰਮੇਵਾਰੀ ਹੈ ਤੇ ਇਹ ਜ਼ਿੰਮੇਵਾਰੀ ਚੁਣੌਤੀਆਂ ਭਰੀ ਹੈ ਜੋ ਸੇਵਾ ਸੰਭਾਲ ਗੁਰੂ ਜੀ ਨੇ ਤੁਹਾਨੂੰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਗਮ 'ਚ ਸ਼ਾਮਲ ਹੋਏ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵਧਾਈਆਂ ਦਿੱਤੀਆਂ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਸੰਭਾਲਣ 'ਤੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਸਿਰੋਪਾਓ ਬਕਸ਼ ਕੇ ਵਧਾਈਆਂ ਦਿੱਤੀਆਂ ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।