ਪੰਜਾਬ ਵਿਚ ਫਿਰ ਵੱਡਾ ਹਾਦਸਾ, ਨਵਵਿਆਹੇ ਜੋੜੇ ਦੀ ਮੌਕੇ ’ਤੇ ਮੌਤ

01/31/2024 7:02:13 PM

ਭਿੱਖੀਵਿੰਡ (ਭਾਟੀਆ) : ਕਸਬਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਸਿੰਘਪੁਰਾ ਦੀ ਬੀ. ਐੱਸ. ਐੱਫ. ਛਾਉਣੀ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਨਵ-ਵਿਆਹੇ ਜੋੜੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿਚ ਸਿੰਘਪੁਰਾ ਦਾ ਹੀ ਰਹਿਣ ਵਾਲਾ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਮ੍ਰਿਤਕਾ ਦੀ ਪਹਿਚਾਣ ਅਰਸ਼ਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਅਤੇ ਉਸਦੀ ਪਤਨੀ ਕਾਜਲ ਵਜੋਂ ਹੋਈ ਹੈ ਜੋ ਕਿ ਥਾਣਾ ਝਬਾਲ ਅਧੀਨ ਆਉਂਦੇ ਪਿੰਡ ਪੱਧਰੀ ਕਲਾਂ ਦੇ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਰਸ਼ਦੀਪ ਸਿੰਘ ਦੇ ਪਿਤਾ ਹਰਦੇਵ ਸਿੰਘ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਅਤੇ ਕਾਜਲ ਦੇ ਵਿਆਹ ਨੂੰ 4 ਮਹੀਨੇ ਹੋਏ ਸਨ ਅਤੇ ਅੱਜ ਭਿੱਖੀਵਿੰਡ ਵਿਖੇ ਉਹ ਦਵਾਈ ਲੈਣ ਆਏ ਸੀ ਜਦੋਂ ਉਹ ਦਵਾਈ ਲੈ ਕੇ ਵਾਪਸ ਜਾ ਰਹੇ ਸੀ ਤਾਂ ਸਿੰਗਪੁਰਾ ਦੀ ਬੀ. ਐੱਸ. ਐੱਫ. ਦੀ ਛਾਉਣੀ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਇਕ ਗੱਡੀ ਦੀ ਲਪੇਟ ਵਿਚ ਆ ਗਿਆ। 

ਇਹ ਵੀ ਪੜ੍ਹੋ : ਕਾਲ ਬਣ ਕੇ ਆਈ ਫਾਰਚੂਨਰ ਨੇ ਖੋਹ ਲਿਆ ਸਕੂਲੋਂ ਆ ਰਿਹਾ ਇਕਲੌਤਾ ਪੁੱਤ, ਜਨਮ ਦਿਨ ਤੋਂ ਪਹਿਲਾਂ ਆ ਗਈ ਮੌਤ

ਹਾਦਸੇ ਵਿਚ ਉਸ ਦੇ ਪੁੱਤਰ ਅਰਸ਼ਦੀਪ ਸਿੰਘ ਅਤੇ ਨੂੰਹ ਕਾਜਲ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਸ ਹਾਦਸੇ ਵਿਚ ਇਕ ਹੋਰ ਵਿਅਕਤੀ ਜੋ ਆਪਣੇ ਮੋਟਰਸਾਈਕਲ ’ਤੇ ਸਵਾਰ ਸੀ ਜਿਸ ਦਾ ਨਾਮ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਸਿੰਘਪੁਰਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉੱਥੇ ਹੀ ਮੌਕੇ ’ਤੇ ਜੀ ਚੌਂਕੀ ਸੁਰ ਸਿੰਘ ਦੀ ਪੁਲਸ ਦੇ ਏ. ਐੱਸ. ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਟਿਆਲਾ ’ਚ ਸਮੀਰ ਕਟਾਰੀਆ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਸ ਨੇ ਕੀਤਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News