ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ

12/22/2023 6:39:10 PM

ਤਰਨਤਾਰਨ (ਰਮਨ)- ਇਕ ਮਹੀਨਾ ਪਹਿਲਾਂ ਵਿਆਹੀ ਨਵ-ਵਿਆਹੁਤਾ ਦੇ ਹੱਥਾਂ ਦੀ ਮਹਿੰਦੀ ਦਾ ਰੰਗ ਵੀ ਫਿੱਕਾ ਨਹੀਂ ਪਿਆ ਸੀ ਕਿ ਸਹੁਰੇ ਪਰਿਵਾਰ ਵਲੋਂ ਦਾਜ ਦੇ ਮਿਹਣਿਆਂ ਨੂੰ ਨਾ ਸਹਾਰਦੇ ਹੋਏ ਆਪਣੇ ਪੇਕੇ ਪਰਿਵਾਰ ਘਰ ਵਿਚ ਆ ਜ਼ਹਿਰੀਲੀ ਵਸਤੂ ਨਿਗਲ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਥਾਣਾ ਖੇਮਕਰਨ ਦੀ ਪੁਲਸ ਨੇ ਪਤੀ, ਸੱਸ, ਸਹੁਰੇ ਅਤੇ ਵਿਚੋਲਣ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਥਾਣਾ ਖੇਮਕਰਨ ਦੀ ਪੁਲਸ ਨੂੰ ਦਿੱਤੇ ਬਿਆਨਾਂ ’ਚ ਰਣਜੀਤ ਕੌਰ ਪਤਨੀ ਜੰਗ ਬਹਾਦਰ ਵਾਸੀ ਖੇਮਕਰਨ ਨੇ ਦੱਸਿਆ ਕਿ ਉਸਦੀ ਧੀ ਵੀਰਾਂ ਦਾ ਵਿਆਹ ਇਕ ਮਹੀਨਾ ਪਹਿਲਾਂ ਤਰਲੋਚਨ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਚੀਮਾ ਖੁਰਦ ਨਾਲ ਹੋਇਆ ਸੀ। ਜਿਸ ਤੋਂ ਕੁਝ ਦਿਨ ਬਾਅਦ ਹੀ ਉਸ ਦੀ ਧੀ ਵੀਰਾਂ ਨੂੰ ਸਹੁਰੇ ਪਰਿਵਾਰ ਵਲੋਂ ਦਾਜ ਘੱਟ ਲਿਆਉਣ ਅਤੇ ਗਰੀਬ ਪੱਲੇ ਪਾਉਣ ਸਬੰਧੀ ਮਿਹਣੇ ਮਾਰਨੇ ਸ਼ੁਰੂ ਕਰ ਦਿੱਤੇ ਗਏ। ਰਣਜੀਤ ਕੌਰ ਨੇ ਦੱਸਿਆ ਕਿ ਇਸ ਰਿਸ਼ਤੇ ਨੂੰ ਕਰਵਾਉਣ ਵਾਲੀ ਵਿਚੋਲਣ ਅਮਨ ਪੁੱਤਰੀ ਨਿੱਕੂ ਨੂੰ ਪਹਿਲਾਂ ਹੀ ਸਾਰੀ ਜਾਣਕਾਰੀ ਦਿੱਤੀ ਗਈ ਸੀ ਕਿ ਉਹ ਬਹੁਤ ਗਰੀਬ ਪਰਿਵਾਰ ਹੈ ਅਤੇ ਦਾਜ ’ਚ ਕੋਈ ਵੀ ਵਸਤੂ ਨਹੀਂ ਦੇ ਸਕਦੇ, ਜਿਸ ਤੋਂ ਸਹੁਰਾ ਪਰਿਵਾਰ ਵੀ ਸਹਿਮਤ ਸੀ ਪਰ ਉਸ ਦੀ ਕੁੜੀ ਨੂੰ ਰੋਜ਼ਾਨਾ ਤਾਨੇ ਮਿਹਣੇ ਮਾਰਨ ਤੋਂ ਦੁਖੀ ਹੋ ਕੇ ਧੀ  ਨੇ ਬੀਤੀ 19 ਦਸੰਬਰ ਨੂੰ ਫੋਨ ਕਰਕੇ ਦੱਸਿਆ ਕਿ ਉਹ ਬਹੁਤ ਪਰੇਸ਼ਾਨ ਹੈ ਅਤੇ ਉਸਨੂੰ ਜਲਦੀ ਲੈ ਜਾਓ। ਜਿਸ ਤੋਂ ਬਾਅਦ ਉਹ ਆਪਣੀ ਕੁੜੀ ਵੀਰਾਂ ਨੂੰ ਪੇਕੇ ਘਰ ਲੈ ਆਈ।

ਇਹ ਵੀ ਪੜ੍ਹੋ- ਪਾਕਿ ਦੇ ਗੁ. ਸ੍ਰੀ ਕਰਤਾਰਪੁਰ ਸਾਹਿਬ ਨੇੜੇ ਬਣੇਗਾ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’, ਮਿਲਣਗੀਆਂ ਇਹ ਸਹੂਲਤਾਂ

ਬੀਤੀ 20 ਦਸੰਬਰ ਨੂੰ ਜਦੋਂ ਉਹ ਆਪਣੀ ਨੌਕਰੀ ’ਤੇ ਗਈ ਹੋਈ ਸੀ ਤਾਂ ਕਰੀਬ ਡੇਢ ਵਜੇ ਦੁਪਹਿਰ ਧੀ ਵੀਰਾਂ ਵਲੋਂ ਸਹੁਰੇ ਪਰਿਵਾਰ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਦੀ ਸਿਹਤ ਜ਼ਿਆਦਾ ਖ਼ਰਾਬ ਹੁੰਦੇ ਵੇਖ ਉਸ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਵੀਰਾਂ ਦੇ ਭਰਾ ਸੁਖਦੇਵ ਸਿੰਘ ਨੇ ਦੱਸਿਆ ਕਿ ਇਕ ਮਹੀਨਾ ਪਹਿਲਾਂ ਹੋਏ ਵਿਆਹ ਦੌਰਾਨ ਉਸ ਦੀ ਭੈਣ ਦੇ ਹੱਥਾਂ ਉੱਪਰ ਲੱਗੀ ਮਹਿੰਦੀ ਦਾ ਰੰਗ ਵੀ ਅਜੇ ਫਿੱਕਾ ਨਹੀਂ ਪਿਆ ਸੀ ਕਿ ਸਹੁਰੇ ਪਰਿਵਾਰ ਦੇ ਤਾਨਿਆਂ ਕਰਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੀੜਤ ਪਰਿਵਾਰ ਨੇ ਜ਼ਿਲ੍ਹੇ ਦੇ ਐੱਸ.ਐੱਸ.ਪੀ. ਪਾਸੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾ ਨੂੰ ਉਮਰ ਕੈਦ ਦੀ ਸਜ਼ਾ ਦਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਕੁੜੀ ਦੀ ਮਾਂ ਦੇ ਬਿਆਨਾਂ ਹੇਠ ਪਤੀ ਤਰਲੋਚਨ ਸਿੰਘ ,ਸਹੁਰਾ ਰੇਸ਼ਮ ਸਿੰਘ ,ਸੱਸ ਰਾਣੀ ਅਤੇ ਵਿਚੋਲਣ ਅਮਨ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਮ੍ਰਿਤਕਾ ਦਾ ਪੋਸਟਮਾਰਟਮ ਕਰਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ, ਜਿਨ੍ਹਾਂ ਵਲੋਂ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan