ਵਿਦੇਸ਼ੋਂ ਆਈ ਖ਼ਬਰ ਨੇ ਘਰ 'ਚ ਵਿਛਾਏ ਸੱਥਰ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
Thursday, Aug 07, 2025 - 12:38 PM (IST)

ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ)- ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਪਿੰਡ ਸੇਖਵਾਂ ਜਾਹਦਪੁਰ ਦੇ 33 ਸਾਲਾਂ ਨੌਜਵਾਨ ਦੀ ਪੁਰਤਗਾਲ ’ਚ ਹੋਏ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਰਣਜੀਤ ਸਿੰਘ ਪੱਡਾ ਸੇਖਵਾਂ ਨੇ ਦੱਸਿਆ ਕਿ ਮੇਰਾ ਭਰਾ ਰੋਜ਼ੀ ਰੋਟੀ ਕਮਾਉਣ ਲਈ ਕਰੀਬ ਢਾਈ ਸਾਲ ਪਹਿਲਾਂ ਵਿਦੇਸ਼ ਅਸਟਰੀਆ ਗਿਆ ਸੀ ਅਤੇ ਬਾਅਦ ’ਚ ਪੱਕੇ ਪੇਪਰ ਲਗਾਉਣ ਲਈ ਅਸਟਰੀਆ ਤੋਂ ਪੁਰਤਗਾਲ ਚਲਾ ਗਿਆ ਸੀ ਅਤੇ ਪੇਪਰ ਮਿਲਣ ਤੋਂ ਬਾਅਦ ਵਾਪਸ ਪਿੰਡ ਸੇਖਵਾਂ ਪਰਿਵਾਰ ਨੂੰ ਮਿਲਣ ਵਾਸਤੇ ਆਇਆ ਸੀ ਅਤੇ ਕਰੀਬ ਡੇਢ ਕੁ ਮਹੀਨਾ ਪਹਿਲਾਂ ਛੁੱਟੀ ਕੱਟ ਕੇ ਵਾਪਸ ਪੁਰਤਕਾਲ ਚਲਾ ਗਿਆ ਸੀ।
ਇਹ ਵੀ ਪੜ੍ਹੋ-ਜਾਅਲੀ ਦਸਤਾਵੇਜ਼ਾਂ 'ਤੇ ਪੰਜਾਬ ਪੁਲਸ 'ਚ ਭਰਤੀ ਹੋਇਆ ASI, ਰਿਟਾਇਰਡ ਹੋਣ ਮਗਰੋਂ ਵੱਡੇ ਖੁਲਾਸੇ
ਬੀਤੀ 3 ਅਗਸਤ ਐਤਵਾਰ ਨੂੰ ਸਾਨੂੰ ਫੋਨ ਰਾਹੀਂ ਹੀ ਜਾਣਕਾਰੀ ਮਿਲੀ ਸੀ ਕਿ ਮਲਕੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਕੰਮ ਤੋਂ ਬਾਅਦ ਸਕੂਟਰੀ ’ਤੇ ਵਾਪਸ ਆਪਣੇ ਘਰ ਜਾ ਰਿਹਾ ਸੀ ਕਿ ਕਾਰ ਨਾਲ ਹਾਦਸਾ ਵਾਪਰ ਗਿਆ, ਜਿਸ ’ਤੇ ਮਲਕੀਤ ਸਿੰਘ ਨੂੰ ਉਸ ਦੇ ਦੋਸਤਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ, ਜਿਥੇ ਮਲਕੀਤ ਸਿੰਘ ਦੀ ਮੌਤ ਹੋ ਗਈ, ਜਦ ਇਹ ਖ਼ਬਰ ਦਾ ਪਤਾ ਲੱਗਾ ਤਾਂ ਪਿੰਡ ’ਚ ਸੋਗ ਦੀ ਲਹਿਰ ਫੈਲ ਗਈ।
ਇਹ ਵੀ ਪੜ੍ਹੋ-ਰੇਲ ਮੰਤਰਾਲੇ ਵੱਲੋਂ ਯਾਤਰੀਆਂ ਲਈ ਵੱਡਾ ਤੋਹਫ਼ਾ, 10 ਅਗਸਤ ਤੋਂ ਸ਼ੁਰੂ ਹੋਵੇਗੀ ਇਹ ਟਰੇਨ
ਮ੍ਰਿਤਕ ਮਲਕੀਤ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਬੱਚੇ ਛੱਡ ਗਿਆ ਹੈ। ਰਣਜੀਤ ਸਿੰਘ ਨੇ ਦੱਸਿਆ ਕਿ ਨਜ਼ਦੀਕੀ ਪਿੰਡਾਂ ਦੇ ਪੁਰਤਕਾਲ ਰਹਿੰਦੇ ਨੌਜਵਾਨ ਅਤੇ ਦੋਸਤ ਹੀ ਮ੍ਰਿਤਕਦੇਹ ਨੂੰ ਭਾਰਤ ਲਿਆਉਣ ਲਈ ਉਪਰਾਲਾ ਕਰ ਰਹੇ ਹਨ। ਇਸ ਮੌਕੇ ਮ੍ਰਿਤਕ ਮਲਕੀਤ ਸਿੰਘ ਦੇ ਪਰਿਵਾਰ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਮੰਗ ਕੀਤੀ ਕਿ ਮਲਕੀਤ ਸਿੰਘ ਦੀ ਮ੍ਰਿਤਕਦੇਹ ਪਿੰਡ ਲਿਆਉਣ ’ਚ ਵੀ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ- ਹੁਣ ਨਹੀਂ ਬਖ਼ਸ਼ਦੀ ਪੰਜਾਬ ਪੁਲਸ, ਖੜ੍ਹੇ ਵਾਹਨਾਂ ਦੇ ਕੱਟ'ਤੇ ‘ਈ ਚਲਾਨ’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8