4 ਮਹੀਨੇ ਪਹਿਲਾਂ ਵਿਦੇਸ਼ ਭੇਜ ਪੁੱਤ ਦੀ ਖ਼ਬਰ ਨੇ ਉੱਡਾਏ ਹੋਸ਼, ਰੋਂਦੀ ਕਰਲਾਉਂਦੀ ਵਿਧਵਾ ਮਾਂ ਸੁਣਾਇਆ ਦਰਦ

Sunday, May 18, 2025 - 11:10 AM (IST)

4 ਮਹੀਨੇ ਪਹਿਲਾਂ ਵਿਦੇਸ਼ ਭੇਜ ਪੁੱਤ ਦੀ ਖ਼ਬਰ ਨੇ ਉੱਡਾਏ ਹੋਸ਼, ਰੋਂਦੀ ਕਰਲਾਉਂਦੀ ਵਿਧਵਾ ਮਾਂ ਸੁਣਾਇਆ ਦਰਦ

ਅੰਮ੍ਰਿਤਸਰ(ਗੁਰਪ੍ਰੀਤ)- ਅੰਮ੍ਰਿਤਸਰ ਦੇ ਵਿਜੇ ਨਗਰ ਇਲਾਕੇ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਵਿਜੇ ਨਗਰ ਦੀ ਰਹਿਣ ਵਾਲੀ ਮੋਨਿਕਾ ਨੇ ਚਾਰ ਮਹੀਨੇ ਪਹਿਲਾਂ ਆਪਣੇ ਪੁੱਤ ਨੂੰ ਕੈਨੇਡਾ ਭੇਜਿਆ ਸੀ ਤਾਂ ਜੋ ਉਨ੍ਹਾਂ ਦੇ ਸੁਫ਼ਨੇ ਪੂਰੇ ਹੋ ਸਕਣ ਪਰ ਪਰਮਾਤਮਾ ਕੁਝ ਹੋ ਹੀ ਮਨਜ਼ੂਰ ਸੀ।

ਇਹ ਵੀ ਪੜ੍ਹੋ- ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert

ਜਾਣਕਾਰੀ ਮੁਤਾਬਕ ਪਰਿਵਾਰਿਕ ਮੈਂਬਰਾਂ ਨੂੰ ਅਚਾਨਕ ਕੈਨੇਡਾ ਤੋਂ ਉਨ੍ਹਾਂ ਦੇ ਪੁੱਤਰ ਦੇ ਦੋਸਤਾਂ ਦਾ ਫੋਨ ਆਉਂਦਾ ਹੈ ਕਿ ਤੁਹਾਡੇ ਮੁੰਡੇ ਨੂੰ ਸਾਈਲੈਂਟ ਅਟੈਕ ਆਉਣ ਕਾਰਨ ਮੌਤ ਹੋ ਗਈ ਹੈ। ਇਹ ਗੱਲ ਸੁਣਦਿਆਂ ਦੀ ਸਾਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।  ਪਰਿਵਾਰ ਪ੍ਰਸ਼ਾਸਨ ਕੋਲੋਂ ਮਦਦ ਦੀ ਗੁਹਾਰ ਲਗਾਉਂਦਿਆਂ ਨੌਜਵਾਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕਰ ਰਿਹਾ ਹੈ ਤਾਂ ਜੋ ਉਹ ਆਪਣੇ ਪੁੱਤਰ ਦੀ ਅੰਤਿਮ ਰਸਮਾਂ ਕਰ ਕੇ ਸੰਸਕਾਰ ਕਰ ਸਕਣ। 

ਇਹ ਵੀ ਪੜ੍ਹੋ-  Punjab: ਸ਼ਰਮਨਾਕ ਪਤੀ ਨੇ ਗੁਆਂਢ 'ਚ ਰਹਿੰਦੀ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਪਤਨੀ ਨੇ ਬਣਾ ਲਈ ਵੀਡੀਓ

ਇੱਥੇ ਦੱਸ ਦਈਏ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਲਿਆਉਣ 'ਚ ਕਰੀਬ 40 ਹਜ਼ਾਰ ਡਾਲਰ ਦਾ ਖਰਚਾ ਸੀ, ਜੋ ਕਿ ਇਹ ਵਿਧਵਾ ਮਾਂ ਨਹੀਂ ਭਰ ਸਕਦੀ ਸੀ ਫਿਰ ਫੈਸਲਾ ਕੀਤਾ ਕਿ ਕਿਉਂ ਨਾ ਘਰ ਦਾ ਇੱਕ ਜੀ ਜਾ ਕੇ ਉੱਥੇ ਹੀ ਅੰਤਿਮ ਸੰਸਕਾਰ ਕਰਕੇ ਉਹਦੀਆਂ ਅਸਥੀਆਂ ਭਾਰਤ ਲਿਆਂਦੀਆਂ ਜਾਣ ਪਰ ਉਸ ਦਾ ਖਰਚਾ ਵੀ 8 ਹਜ਼ਾਰ ਡਾਲਰ ਸੀ, ਜੋ ਕਿ ਵਿਧਵਾ ਮਾਂ ਕੋਲ ਨਹੀਂ ਭਰਿਆ ਜਾਣਾ ਸੀ। ਹੁਣ ਰੋਂਦੀ ਕਰਲਾਉਂਦੀ ਮਾਂ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸਮਾਜ ਸੇਵਕਾਂ ਅੱਗੇ ਗੁਹਾਰ ਲਗਾ ਰਹੀ ਹੈ ਕਿ ਕਿ ਮੇਰੀ ਮਦਦ ਕੀਤੀ ਜਾਵੇ। ਮੇਰਾ ਪੁੱਤ ਮੈਨੂੰ ਹਮੇਸ਼ਾ ਲਈ ਛੱਡ ਕੇ ਚਲਾ ਗਿਆ ਉਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ ਪਰ ਮੈਂ ਆਪਣੇ ਪੁੱਤ ਦੇ ਆਖਰੀ ਦਰਸ਼ਨ ਕਰਨਾ ਚਾਹੁੰਦੀ ਹਾਂ ਤਾਂ ਮੇਰੀ ਮਦਦ ਜ਼ਰੂਰ ਕੀਤੀ ਜਾਵੇ। 

ਇਹ ਵੀ ਪੜ੍ਹੋ- ਬੇਹੋਸ਼ ਕਰ ਕੁੜੀ ਨਾਲ 3 ਨੌਜਵਾਨਾਂ ਨੇ ਟੱਪੀਆਂ ਹੱਦਾਂ, ਫਿਰ ਸਾਰੀ ਰਾਤ ਕਰਦਾ ਰਿਹਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News