ਵਿਦੇਸ਼ੋਂ ਆਈ ਨੌਜਵਾਨ ਦੀ ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
Friday, Dec 12, 2025 - 06:17 PM (IST)
ਗੁਰਦਾਸਪੁਰ (ਗੁਰਪ੍ਰੀਤ)- ਡੇਰਾ ਬਾਬਾ ਨਾਨਕ ਦੇ ਸਰਹੱਦੀ ਇਲਾਕੇ ਪਿੰਡ ਰਾਏਚੱਕ ਦੇ 32 ਸਾਲਾਂ ਨੌਜਵਾਨ ਜੁਗਰਾਜ ਸਿੰਘ ਦੀ ਪੁਰਤਗਾਲ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਜੁਗਰਾਜ ਸਿੰਘ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ- ਪੰਜਾਬ : 2537 ਅਧਿਕਾਰੀਆਂ ਨੂੰ ਨੋਟਿਸ ਜਾਰੀ, ਹੋਵੇਗੀ ਕਾਰਵਾਈ, ਪੜ੍ਹੋ ਪੂਰਾ ਮਾਮਲਾ
ਮ੍ਰਿਤਕ ਦੀ ਮਾਤਾ ਅਮਰਜੀਤ ਕੌਰ, ਸਾਬਕਾ ਸਰਪੰਚ ਗੁਰਦੀਪ ਸਿੰਘ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਗਰਾਜ ਸਿੰਘ ਤਕਰੀਬਨ 3 ਸਾਲ ਪਹਿਲਾਂ ਰੋਜ਼ਗਾਰ ਦੀ ਖ਼ਾਤਰ ਪੁਰਤਗਾਲ ਗਿਆ ਸੀ, ਤਾਂ ਜੋ ਗਰੀਬ ਪਰਿਵਾਰ ਦੀਆਂ ਆਰਥਿਕ ਮੁਸ਼ਕਲਾਂ ਨੂੰ ਹੱਲ ਕਰ ਸਕੇ। ਪਰ 10 ਦਸੰਬਰ ਨੂੰ ਇੱਕ ਭਿਆਨਕ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ, ਤਾਂ ਜੋ ਸਮਾਜਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਇਹ ਵੀ ਅਪੀਲ ਕੀਤੀ ਹੈ ਕਿ ਰੋਜ਼ਗਾਰ ਦੇ ਵਧੇਰੇ ਮੌਕੇ ਪੰਜਾਬ ਵਿੱਚ ਹੀ ਪ੍ਰਦਾਨ ਕੀਤੇ ਜਾਣ, ਤਾਂ ਜੋ ਨੌਜਵਾਨ ਰੋਜ਼ੀ-ਰੋਟੀ ਲਈ ਵਿਦੇਸ਼ਾਂ ਦਾ ਰੁਖ਼ ਕਰਨ ਨੂੰ ਮਜਬੂਰ ਨਾ ਹੋਣ।
ਇਹ ਵੀ ਪੜ੍ਹੋ- ਪੰਜਾਬ: ਪਹਿਲਾਂ ਘਰ ਜਾ ਕੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਆਪ ਵੀ ਕਰ'ਲੀ ਖੁਦਕੁਸ਼ੀ
