ਘਰ ''ਚ ਚੱਲ ਰਹੀਆਂ ਸੀ ਭੈਣ ਦੇ ਵਿਆਹ ਦੀਆਂ ਤਿਆਰੀਆਂ, ਨਿਊਜ਼ੀਲੈਂਡ ਤੋਂ ਆਈ ਭਰਾ ਦੀ ਮੌਤ ਦੀ ਖ਼ਬਰ

Saturday, Oct 28, 2023 - 06:22 PM (IST)

ਘਰ ''ਚ ਚੱਲ ਰਹੀਆਂ ਸੀ ਭੈਣ ਦੇ ਵਿਆਹ ਦੀਆਂ ਤਿਆਰੀਆਂ, ਨਿਊਜ਼ੀਲੈਂਡ ਤੋਂ ਆਈ ਭਰਾ ਦੀ ਮੌਤ ਦੀ ਖ਼ਬਰ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕ ਪਿੰਡ ਖੈਹਿਰਾ ਕਲਾਂ ਵਿਖੇ ਉਸ ਵੇਲੇ ਮਾਹੌਲ ਗਮਗੀਣ ਹੋ ਗਿਆ, ਜਦੋਂ ਪਿੰਡ ਦੇ ਨੌਜਵਾਨ ਜੋਬਨ ਸਿੰਘ ਦੀ ਨਿਊਜੀਲੈਂਡ ’ਚੋਂ ਮੌਤ ਦੀ ਖ਼ਬਰ ਪਿੰਡ ਪਹੁੰਚੀ। ਜਿਥੇ ਘਰ 'ਚ ਖੁਸ਼ੀਆਂ ਦਾ ਮਾਹੌਲ ਸੀ, ਧੀ ਦੇ ਵਿਆਹ ਦੀਆਂ ਤਿਆਰੀਆਂ ਹੋ ਰਹੀਆਂ ਸਨ ਉੱਥੇ ਇਸ ਵਿਚਾਲੇ ਜਦ ਜਵਾਨ ਪੁੱਤ ਦੀ ਮੌਤ ਦਾ ਸੁਨੇਹਾ ਵਿਦੇਸ਼ ਤੋਂ ਆਇਆ ਤਾਂ ਘਰ 'ਚ ਮਾਤਮ ਛਾ ਗਿਆ ਅਤੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਸੁਨੇਹੇ ਨੂੁੰ ਸੁਣ ਕੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ।

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਦੇਹ ਵਪਾਰ ਦਾ ਅੱਡਾ ਬੇਨਕਾਬ, ਪੁਲਸ ਨੇ ਗ੍ਰਿਫ਼ਤਾਰ ਕੀਤੇ ਕੁੜੀਆਂ ਤੇ ਮੁੰਡੇ

ਇਸ ਸਬੰਧੀ ਪਿੰਡ ਦੇ ਸਰਪੰਚ ਹਕੂਮਤ ਰਾਏ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਜੋਬਨ ਸਿੰਘ ਵਾਸੀ ਖੈਹਿਰਾ ਕਲਾਂ ਫਰਵਰੀ 2019 ’ਚ ਨਿਊਜੀਲੈਂਡ ਆਕਲੈਂਡ ਗਿਆ ਸੀ। ਜਿਸ ਦੀ 8 ਅਕਤੂਬਰ ਨੂੰ ਪਰਿਵਾਰ ਨਾਲ ਆਖ਼ਰੀ ਵਾਰ ਫੋਨ ਤੇ ਗੱਲ ਹੋਈ ਸੀ ਅਤੇ ਉਸ ਤੋਂ ਬਾਅਦ ਜੋਬਨ ਦਾ ਫੋਨ ਅਤੇ ਨੈੱਟ ਬੰਦ ਆਉਣ ਲੱਗ ਪਿਆ ਅਤੇ ਉਨ੍ਹਾਂ ਦੀ ਉਸ ਨਾਲ ਗੱਲ ਹੋਣੀ ਬੰਦ ਹੋ ਗਈ। ਪਰਿਵਾਰ ਦੇ ਵਾਰ-ਵਾਰ ਕੋਸ਼ਿਸ਼ ਕਰਨ 'ਤੇ ਵੀ ਜੋਬਨ ਸਿੰਘ ਨਾਲ ਸਪੰਰਕ ਨਹੀਂ ਹੋ ਸਕਿਆ। 

PunjabKesari

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ, 6 ਕਰੋੜ ਤੋਂ ਵਧੇਰੇ ਦੀ ਜਾਇਦਾਦ ਫਰੀਜ਼

ਉਨ੍ਹਾਂ ਦੱਸਿਆ ਕਿ ਹੁਣ ਐੱਸ. ਐੱਸ. ਪੀ. ਬਟਾਲਾ ਦਫ਼ਤਰ ਵਿਖੇ ਨਿਊਜੀਲੈਂਡ ਤੋਂ ਮੇਲ ਆਈ ਸੀ ਕਿ ਪਿੰਡ ਖੈਹਿਰਾਂ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ 14 ਅਕਤੂਬਰ ਦੀ ਮੌਤ ਹੋ ਗਈ ਹੈ । ਜੋਬਨ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਪਰਿਵਾਰਕ ਮੈਂਬਰਾਂ ਅਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ  ਬੁਰਾ ਹਾਲ ਹੈ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਘਰ 'ਚ ਧੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਅਤੇ ਦਸੰਬਰ ਮਹੀਨੇ ਵਿਆਹ ਸੀ ਅਤੇ ਜੋਬਨ ਨੇ ਵੀ ਉਦੋਂ ਹੀ ਆਉਣਾ ਸੀ ਪਰ ਇਸ ਤੋਂ ਪਹਿਲਾਂ ਉਸ ਦੀ ਮੌਤ ਦਾ ਸੁਨੇਹਾ ਮਿਲ ਗਿਆ। 

ਇਹ ਵੀ ਪੜ੍ਹੋ- ਗੁਰੂ ਨਗਰੀ ਅੰਮ੍ਰਿਤਸਰ 'ਚ ਵੱਡੀ ਵਾਰਦਾਤ, 17 ਸਾਲਾ ਮੁੰਡੇ ਦਾ ਬੇਰਹਿਮੀ ਨਾਲ ਕਤਲ

ਫ਼ਿਲਹਾਲ ਜੋਬਨ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪਰਿਵਾਰ ਵੱਲੋਂ ਪੁੱਤ ਦੀ ਲਾਸ਼ ਭਾਰਤ ਲਿਆਉਂਣ ਲਈ ਐੱਨ. ਆਰ. ਈ. ਭਰਾਵਾਂ ਅਤੇ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਨਿਊਜੀਲੈਂਡ ਤੋਂ ਲਾਸ਼ ਲਿਆਉਂਣ ਲਈ ਮਦਦ ਕਰੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News