ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀ ਖ਼ਬਰ !

Wednesday, May 01, 2024 - 05:53 PM (IST)

ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੇ ਮਾਰੇ ਜਾਣ ਦੀ ਖ਼ਬਰ !

ਚੰਡੀਗੜ੍ਹ/ਅਮਰੀਕਾ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮਾਸਟਰਮਾਈਂਡ ਅਤੇ ਪੰਜਾਬ ਪੁਲਸ ਨੂੰ ਅਤਿ ਲੋੜੀਂਦੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਆ ਰਹੀ ਹੈ। ਦਰਅਸਲ ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਗੋਲਡੀ ਬਰਾੜ ਦੀ ਮੌਤ ਦੀ ਅਧਿਕਾਰਿਕ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਅਮਰੀਕਾ ਦੀ ਨਿਊਜ਼ ਵੈਬਸਾਈਟ ਅਨੁਸਾਰ ਫਰੈਜਨੋ ਪੁਲਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦੱਸਿਆ ਕਿ ਕੇਂਦਰੀ ਫਰੈਜਨੋ ਵਿਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਸਨਸਨੀਖੇਜ਼ ਵਾਰਦਾਤ ਨਾਲ ਕੰਬਿਆ ਪੂਰਾ ਪਿੰਡ, ਭੂਆ ਦੇ ਪੁੱਤ ਨੇ ਘਰ ਬੁਲਾ ਕੇ ਮਾਰਿਆ ਮਾਮੇ ਦਾ ਮੁੰਡਾ

ਇਹ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ 'ਚ ਸ਼ਾਮ 5.25 ਵਜੇ ਹੋਈ। ਇਨ੍ਹਾਂ ਦੋਵਾਂ 'ਤੇ ਜਦੋਂ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿਚ ਖੜ੍ਹੇ ਸਨ ਪਰ ਪੁਲਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ। ਯਾਦ ਰਹੇ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਸ਼ਰਨ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ, ਅੱਜ ਜਾਣਾ ਸੀ ਅਮਰੀਕਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News