ਕੁੜੀ ਨੂੰ ਗੋਲੀ ਮਾਰਨ ਵਾਲੇ ਪ੍ਰਿੰਸ ਲਈ ਅਗਲੇ 12 ਘੰਟੇ ਬੇਹੱਦ ਨਾਜ਼ੁਕ, ਲੜ ਰਿਹੈ ਜ਼ਿੰਦਗੀ ਤੇ ਮੌਤ ਦੀ ਲੜਾਈ
Wednesday, Feb 11, 2026 - 11:20 AM (IST)
ਅੰਮ੍ਰਿਤਸਰ (ਦਲਜੀਤ)-ਤਰਨਤਾਰਨ ਦੇ ਲਾਅ ਕਾਲਜ ’ਚ ਲੜਕੀ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲਾ ਪ੍ਰਿੰਸ ਗੁਰੂ ਨਾਨਕ ਦੇਵ ਹਸਪਤਾਲ ’ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪ੍ਰਿੰਸ ਦੀ ਹਾਲਤ ਬੇਹੱਦ ਨਾਜ਼ੁਕ ਹੈ ਅਤੇ ਉਸ ਦਾ ਬਲੱਡ ਪ੍ਰੈਸ਼ਰ ਲਗਾਤਾਰ ਘਟਦਾ ਜਾ ਰਿਹਾ ਹੈ। ਹਸਪਤਾਲ ਦੇ ਡਾਕਟਰਾਂ ਵੱਲੋਂ ਪ੍ਰਿੰਸ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਹੈ ਅਤੇ ਅਗਲੇ 12 ਘੰਟੇ ਉਸ ਦੇ ਲਈ ਬੇਹੱਦ ਨਾਜ਼ੁਕ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ- ਤਰਨਤਾਰਨ ਲਾਅ ਕਾਲਜ ’ਚ ਕੁੜੀ ਨੂੰ ਗੋਲੀ ਮਾਰਨ ਵਾਲਾ ਮੁੰਡਾ ਮਰਿਆ ਨਹੀਂ, ਜਿਊਂਦਾ ਹੈ
ਜਾਣਕਾਰੀ ਅਨੁਸਾਰ ਤਰਨਤਾਰਨ ਦੇ ਇਕ ਲਾਅ ਕਾਲਜ ’ਚ ਇਕ ਵਿਦਿਆਰਥੀ ਵੱਲੋਂ ਆਪਣੀ ਕਲਾਸ ਦੀ ਇਕ ਵਿਦਿਆਰਥਣ ਨੂੰ ਗੋਲੀ ਮਾਰ ਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ ਗਈ ਸੀ। ਇਸ ਘਟਨਾ ਦੌਰਾਨ ਲੜਕੀ ਸੰਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਲੜਕੇ ਪ੍ਰਿੰਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਤਰਨਤਾਰਨ ਪੁਲਸ ਵੱਲੋਂ ਪ੍ਰਿੰਸ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
ਪ੍ਰਿੰਸ ਦੀ ਗੰਭੀਰ ਹਾਲਤ ਨੂੰ ਲੈ ਕੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਟੈਂਡੈਂਟ ਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਜ਼ਖ਼ਮੀ ਪ੍ਰਿੰਸ ਨੂੰ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ’ਚ ਰੈਫ਼ਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪ੍ਰਿੰਸ ਦੀ ਹਾਲਤ ਬੇਹੱਦ ਨਾਜ਼ੁਕ ਹੈ, ਗੋਲੀ ਉਸ ਦੇ ਸਿਰ ਦੇ ਇਕ ਹਿੱਸੇ ਤੋਂ ਹੋ ਕੇ ਦੂਸਰੇ ਹਿੱਸੇ ’ਚੋਂ ਨਿਕਲ ਗਈ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਜ਼ਿਕਰਯੋਗ ਹੈ ਕਿ ਸੰਦੀਪ ਕੌਰ (19) ਪੁੱਤਰੀ ਹੀਰਾ ਸਿੰਘ, ਵਾਸੀ ਨੌਸ਼ਹਿਰਾ ਪੰਨੂਆਂ, ਪੰਜਾਬ ਕਾਲਜ ਆਫ ਲਾਅ ਪਿੰਡ ਉਸਮਾ ਵਿੱਚ ਸੈਕਿੰਡ ਸਮੈਸਟਰ ਦੀ ਵਿਦਿਆਰਥਣ ਸੀ। ਸੋਮਵਾਰ ਸਵੇਰੇ ਜਦੋਂ ਉਹ ਕਾਲਜ ਪਹੁੰਚੀ ਤਾਂ ਕਲਾਸ ਵਿੱਚ ਹੋਰ ਵਿਦਿਆਰਥੀਆਂ ਦੇ ਨਾਲ ਕੁਝ ਲੜਕੇ ਵੀ ਮੌਜੂਦ ਸਨ। ਇਸ ਦੌਰਾਨ ਪ੍ਰਿੰਸ ਰਾਜ ਸਿੰਘ (19) ਪੁੱਤਰ ਜਗਜੀਤ ਸਿੰਘ, ਵਾਸੀ ਪਿੰਡ ਮਲੀਆ, ਨੇ ਸੰਦੀਪ ਕੌਰ ਨੂੰ ਦੋਸਤੀ ਲਈ ਪ੍ਰਪੋਜ਼ ਕੀਤਾ, ਪਰ ਇਨਕਾਰ ਮਿਲਣ ’ਤੇ ਉਸਨੇ ਆਪਣੀ ਡੱਬ ਵਿੱਚ ਰੱਖੇ ਰਿਵਾਲਵਰ ਨਾਲ ਫਾਇਰ ਕਰ ਦਿੱਤਾ। ਗੋਲੀ ਲੱਗਣ ਨਾਲ ਸੰਦੀਪ ਕੌਰ ਦੀ ਕਲਾਸ ਵਿੱਚ ਹੀ ਮੌਕੇ ’ਤੇ ਮੌਤ ਹੋ ਗਈ। ਇਸ ਤੋਂ ਤੁਰੰਤ ਬਾਅਦ ਪ੍ਰਿੰਸ ਰਾਜ ਸਿੰਘ ਨੇ ਆਪਣੀ ਕੰਨਪਟੀ ਉਪਰ ਗੋਲੀ ਮਾਰ ਲਈ ਅਤੇ ਉਹ ਜ਼ਮੀਨ ’ਤੇ ਡਿੱਗ ਪਿਆ। ਵਾਰਦਾਤ ਦੀ ਸੂਚਨਾ ਮਿਲਣ 'ਤੇ ਮੁਲਜ਼ਮ ਵਿਦਿਆਰਥੀ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਲਿਆਇਆ ਗਿਆ ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਹੈ। ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਤਰਨਤਾਰਨ ਪੁਲਸ ਵੱਲੋਂ ਪ੍ਰਿੰਸ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
