ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਅਗਲੀਆਂ ਚੋਣਾਂ ਦਾ ਟ੍ਰੇਲਰ ਹੈ ਜ਼ਿਮਨੀ ਚੋਣਾਂ ਦੇ ਨਤੀਜੇ : ਸੰਧਵਾਂ

Wednesday, Nov 03, 2021 - 08:13 PM (IST)

ਚੰਡੀਗੜ੍ਹ(ਰਮਨਜੀਤ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੱਖ-ਵੱਖ ਰਾਜਾਂ ’ਚ ਹੋਈਆਂ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਉਸ ਦੇ ਸਿਆਸੀ ਭਾਈਵਾਲਾਂ ਨੂੰ ਮਿਲੀ ਕਰਾਰੀ ਹਾਰ ਨੂੰ ਭਵਿੱਖ ਦੀਆਂ ਆਮ ਚੋਣਾਂ ਲਈ ‘ਟ੍ਰੇਲਰ’ ਕਰਾਰ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਭਾਜਪਾ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਫ਼ਤਵੇ ਦੇ ਰੂਪ ’ਚ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)

ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਉੱਤਰ ਤੋਂ ਦੱਖਣ ਭਾਰਤ ਤੱਕ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਬਕ ਸਿੱਖਣ ਦੀ ਨਸੀਹਤ ਦਿੱਤੀ ਹੈ। ਸੰਧਵਾਂ ਮੁਤਾਬਿਕ ਪ੍ਰਧਾਨ ਮੰਤਰੀ ਮੰਦੀ ਸਮੇਤ ਸਮੁੱਚੀ ਭਾਜਪਾ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕਤੰਤਰ ’ਚ ਲੋਕ ਵੱਡੇ ਹੁੰਦੇ ਹਨ ਅਤੇ ਲੋਕਾਂ ਵਲੋਂ ਚੁਣ ਕੇ ਭੇਜੇ ਨੁਮਾਇੰਦਿਆਂ ਨੂੰ ਜਨਤਾ ਦੇ ‘ਮਨ ਕੀ ਬਾਤ’ ਨੂੰ ਕਦੇ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਜੇਕਰ ਭਾਜਪਾ ਨੇ ਸਿਰਫ਼ ਆਪਣੇ ‘ਮਨ ਕੀ ਬਾਤ’ ਦੀ ਥਾਂ ‘ਜਨ ਕੀ ਬਾਤ’ ਸੁਣੀ ਹੁੰਦੀ ਤਾਂ ਸੱਤਾ ’ਚ ਹੁੰਦੇ ਹੋਏ ਜ਼ਿਮਨੀ ਚੋਣਾਂ ’ਚ ਐਨਾ ਬੁਰਾ ਹਸ਼ਰ ਨਾ ਹੁੰਦਾ।

ਪੜ੍ਹੋ ਇਹ ਵੀ ਖ਼ਬਰ ਬਰਨਾਲਾ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਸੰਧਵਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਜਿੱਦੀ ਅਤੇ ਤਾਨਾਸ਼ਾਹੀ ਰਵੱਈਆ ਛੱਡ ਕੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਸਮੇਤ ਉਹ ਸਾਰੇ ਫ਼ੈਸਲੇ ਵਾਪਸ ਲੈ ਲੈਣੇ ਚਾਹੀਦੇ ਹਨ, ਜੋ ਜਨਤਾ ’ਤੇ ਪਿਛਲੇ ਸਾਲਾਂ ਦੌਰਾਨ ਥੋਪੇ ਗਏ ਹਨ। ਸੰਧਵਾਂ ਨੇ ਕਿਹਾ ਕਿ ਬੇਕਾਬੂ ਮਹਿੰਗਾਈ, ਨੋਟ ਬੰਦੀ, ਜੀ.ਐੱਸ.ਟੀ., ਸੰਘੀ ਢਾਂਚੇ ਅਤੇ ਰਾਜਾਂ ਦੇ ਅਧਿਕਾਰਾਂ ’ਤੇ ਡਾਕਿਆਂ ਸਮੇਤ ਭਾਜਪਾ ਦੀ ਫ਼ਿਰਕਾਪ੍ਰਸਤ ਪਹੁੰਚ ਨੂੰ ਦੇਸ਼ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ, ਇਸ ਲਈ ਤਾਜ਼ਾ ਜ਼ਿਮਨੀ ਚੋਣਾਂ ਦੇ ਨਤੀਜੇ ਭਵਿੱਖ ’ਚ ਹੋਣ ਵਾਲੀਆਂ ਆਮ ਚੋਣਾਂ ਦੇ ‘ਟ੍ਰੇਲਰ ਹਨ। ਸੰਧਵਾਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਆਪਣਾ ਜਿੱਦੀ ਰਵੱਈਆ ਅਤੇ ਫ਼ਿਰਕਾਪ੍ਰਸਤ ਏਜੰਡਾ ਨਾ ਛੱਡਿਆ ਤਾਂ ਅਗਲੀਆਂ ਪ੍ਰਮੁੱਖ ਚੋਣਾਂ ’ਚ ਭਾਜਪਾ ਦੇਸ਼ ਭਰ ’ਚ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੋਲ ਅਜੇ ਵੀ ਵਕਤ ਹੈ ਕਿ ਉਹ ਲੋਕਾਂ ਵਲੋਂ ਵਿਖਾਏ ਸ਼ੀਸ਼ੇ ’ਚ ਆਪਣੀ ਅਸਲੀਅਤ ਗ਼ੌਰ ਨਾਲ ਦੇਖੇ ਅਤੇ ਹਿਟਲਰੀ ਅੰਦਾਜ਼ ਤੋਂ ਤੌਬਾ ਕਰੇ, ਜੋ ਦੇਸ਼, ਦੇਸ਼ ਦੀ ਜਨਤਾ, ਸੰਵਿਧਾਨ ਅਤੇ ਲੋਕਤੰਤਰਿਕ ਵਿਵਸਥਾ ਲਈ ਵੱਡਾ ਖ਼ਤਰਾ ਬਣ ਚੁੱਕੀ ਹੈ। ਸੰਧਵਾਂ ਨੇ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਤਿੰਨ ਕਾਲੇ ਕਾਨੂੰਨ ਤੁਰੰਤ ਵਾਪਸ ਲੈਣ ਅਤੇ ਬੇਕਾਬੂ ਮਹਿੰਗਾਈ ’ਤੇ ਕਾਬੂ ਪਾਉਣ ਦੀ ਮੰਗ ਕੀਤੀ।


Bharat Thapa

Content Editor

Related News