ਜ਼ਿਲ੍ਹੇ ’ਚ 188 ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਬਰਕਰਾਰ
Friday, Jul 03, 2020 - 12:43 AM (IST)
ਹਸ਼ਿਆਰਪੁਰ,(ਘੁੰਮਣ)- ਜ਼ਿਲ੍ਹੇ ਵਿਚ 188 ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਬਰਕਰਾਰ ਹੈ। ਸਿਹਤ ਵਿਭਾਗ ਵੱਲੋਂ ਅੱਜ 349 ਸ਼ੱਕੀ ਮਰੀਜ਼ਾਂ ਦੇ ਨਵੇਂ ਸੈਂਪਲ ਲਏ ਗਏ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ ਸ਼ੱਕੀ ਮਰੀਜ਼ਾਂ ਦੇ ਲਏ ਗਏ 13,710 ਸੈਂਪਲਾਂ ਵਿਚੋਂ 12,896 ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਭਾਗ ਨੂੰ 611 ਸੈਂਪਲਾਂ ਦੀ ਰਿਪੋਰਟ ਦਾ ਵੀ ਇੰਤਜ਼ਾਰ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 28 ਸੈਂਪਲ ਇਨਵੈਲਿਡ ਪਾਏ ਗਏ ਹਨ ਅਤੇ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 163 ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਜ਼ਿਲ੍ਹੇ ’ਚ 19 ਸਰਗਰਮ ਮਾਮਲੇ ਹਨ।
ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਘਰਾਂ ’ਚੋਂ ਨਿਕਲਦੇ ਸਮੇਂ ਮਾਸਕ ਦਾ ਇਸਤੇਮਾਲ ਯਕੀਨੀ ਬਣਾਇਆ ਜਾਵੇ ਅਤੇ ਸੈਨੀਟਾਈਜ਼ਰ ਦਾ ਵੀ ਵਾਰ-ਵਾਰ ਪ੍ਰਯੋਗ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧ ਰਹੀ ਚੇਨ ਨੂੰ ਤੋੜਿਆ ਜਾ ਸਕੇ।