ਲੋਕ ਸਭਾ ਚੋਣਾਂ 2024:  ਗੁਰਦਾਸਪੁਰ ਹਲਕੇ ਦੇ ਚੋਣ ਮੈਦਾਨ ''ਚ 11 ਤੱਕ ਪਹੁੰਚੀ ਉਮੀਦਵਾਰਾਂ ਦੀ ਗਿਣਤੀ

Saturday, May 11, 2024 - 11:33 AM (IST)

ਲੋਕ ਸਭਾ ਚੋਣਾਂ 2024:  ਗੁਰਦਾਸਪੁਰ ਹਲਕੇ ਦੇ ਚੋਣ ਮੈਦਾਨ ''ਚ 11 ਤੱਕ ਪਹੁੰਚੀ ਉਮੀਦਵਾਰਾਂ ਦੀ ਗਿਣਤੀ

ਗੁਰਦਾਸਪੁਰ(ਹਰਮਨ, ਵਿਨੋਦ)-ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਲੋਕ ਸਭਾ ਚੋਣ ਹਲਕਾ ਤੋਂ ਅੱਜ 9 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਤਹਿਤ ਹੁਣ ਕੱਲ 11 ਉਮੀਦਵਾਰ ਚੋਣ ਮੈਦਾਨ ਵਿਚ ਹਨ। ਬੀਤੇ ਦਿਨ  ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਇਸ ਮੌਕੇ ਸੁਖਜਿੰਦਰ ਸਿੰਘ ਦੀ ਧਰਮ ਪਤਨੀ ਜਤਿੰਦਰ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਭਰੇ ਹਨ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਿਨੇਸ਼ ਬੱਬੂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਨ੍ਹਾਂ ਦੀ ਧਰਮ ਪਤਨੀ ਮੀਨਾ ਨੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕੀਤੇ। ਇਨ੍ਹਾਂ ਤੋਂ ਇਲਾਵਾ ਅਜ਼ਾਦ ਉਮੀਦਵਾਰ ਸੰਜੀਵ ਮਨਹਾਸ, ਅਜ਼ਾਦ ਉਮੀਦਵਾਰ ਰੋਬੀ ਮਸੀਹ, ਜਨ ਸੇਵਾ ਡਰਾਇਵਰ ਪਾਰਟੀ ਦੇ ਉਮੀਦਵਾਰ ਰਣਜੋਧ ਸਿੰਘ, ਅਜ਼ਾਦ ਉਮੀਦਵਾਰ ਅਮਿਤ ਅਗਰਵਾਲ ਅਤੇ ਅਜ਼ਾਦ ਉਮੀਦਵਾਰ ਸੈਮੁਅਲ ਸੋਨੀ ਵੱਲੋਂ ਵੀ ਆਪਣੇ ਨਾਮਜ਼ਦਗੀ ਪੇਪਰ ਦਾਖ਼ਲ ਕੀਤੇ ਗਏ ਹਨ।

ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ

ਵਰਨਣਯੋਗ ਹੈ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਇਸ ਤੋਂ ਪਹਿਲਾਂ ਦੋ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਸਨ, ਇਸ ਤਰ੍ਹਾਂ ਹੁਣ ਤੱਕ 11 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾ ਚੁੱਕੇ ਹਨ। ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 11 ਅਤੇ 12 ਮਈ ਨੂੰ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਰਹੇਗੀ ਅਤੇ ਇਨ੍ਹਾਂ ਦੋ ਦਿਨਾਂ ਵਿੱਚ ਨਾਮਜ਼ਦਗੀਆਂ ਨਹੀਂ ਹੋਣਗੀਆਂ। ਉਸ ਤੋਂ ਬਾਅਦ 13 ਅਤੇ 14 ਮਈ ਨੂੰ ਸਵੇਰੇ 11:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਕੀਤੀ ਜਾਵੇਗੀ ਅਤੇ 17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ

ਵਿਸ਼ੇਸ਼ ਸਾਰੰਗਲ ਨੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਆਪਣੇ ਚੋਣ ਪ੍ਰਚਾਰ 'ਤੇ 95 ਲੱਖ ਰੁਪਏ ਤੱਕ ਹੀ ਚੋਣ ਖ਼ਰਚ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰਨ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਇਸ ਲਈ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News