ਪੰਜਾਬ ’ਚ ਢਾਈ ਲੱਖ ਦੇ ਨੇੜੇ ਪਹੁੰਚਿਆ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ

Sunday, Apr 04, 2021 - 01:14 AM (IST)

ਪੰਜਾਬ ’ਚ ਢਾਈ ਲੱਖ ਦੇ ਨੇੜੇ ਪਹੁੰਚਿਆ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ

ਜਲੰਧਰ,(ਰੱਤਾ)– ਪੰਜਾਬ ਵਿਚ ਕੋਰੋਨਾ ਮਹਾਮਾਰੀ ਕਾਰਣ ਖਤਰਨਾਕ ਹਾਲਾਤ ਬਣ ਗਏ ਹਨ। ਸ਼ਨੀਵਾਰ ਨੂੰ ਨਵੇਂ ਆਏ 2783 ਪਾਜ਼ੇਟਿਵ ਮਰੀਜ਼ਾਂ ਨਾਲ ਕੋਰੋਨਾ ਪੀੜਤਾਂ ਦਾ ਅੰਕੜਾ ਢਾਈ ਲੱਖ ਦੇ ਨੇੜੇ ਪਹੁੰਚ ਗਿਆ ਹੈ। ਹੁਣ ਤੱਕ 248590 ਲੋਕ ਇਸ ਮਹਾਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ। ਸ਼ਨੀਵਾਰ ਨੂੰ ਕੋਰੋਨਾ ਦੇ 42 ਮਰੀਜ਼ਾਂ ਦੀ ਮੌਤ ਹੋ ਗਈ, ਜੋ ਕਿ ਪਿਛਲੇ ਦਿਨਾਂ ਤੋਂ ਥੋੜ੍ਹੀ ਰਾਹਤ ਭਰੀ ਖ਼ਬਰ ਹੈ। ਵਰਣਨਯੋਗ ਹੈ ਕਿ ਸ਼ੁੱਕਰਵਾਰ ਨੂੰ 65 ਲੋਕਾਂ ਦੀ ਮੌਤ ਕੋਰੋਨਾ ਕਾਰਣ ਹੋ ਗਈ ਸੀ।

45 ਸਾਲ ਤੋਂ ਉੱਪਰ ਉਮਰ ਦੇ 593403 ਲੋਕਾਂ ਨੇ ਲੁਆਈ ਵੈਕਸੀਨ

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਵੈਕਸੀਨੇਸ਼ਨ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ। 45 ਸਾਲ ਤੋਂ ਉਪਰ ਉਮਰ ਵਾਲੇ 593403 ਲੋਕ ਹੁਣ ਤੱਕ ਵੈਕਸੀਨੇਸ਼ਨ ਕਰਵਾ ਚੁੱਕੇ ਹਨ, ਜਦੋਂ ਕਿ 5567 ਲੋਕਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲੈ ਲਈ ਹੈ। ਇਸ ਤੋਂ ਇਲਾਵਾ ਹੁਣ ਤੱਕ ਕੁਲ 406873 ਹੈਲਥ ਕੇਅਰ ਅਤੇ ਫਰੰਟਲਾਈਨ ਵਰਕਰਜ਼ ਵੈਕਸੀਨ ਦੀ ਪਹਿਲੀ ਡੋਜ਼ ਲੈ ਚੁੱਕੇ ਹਨ।


author

Bharat Thapa

Content Editor

Related News