ਲੁਧਿਆਣਾ ਜ਼ਿਲ੍ਹੇ ''ਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 2700 ਤੋਂ ਪਾਰ
Friday, Oct 23, 2020 - 12:30 AM (IST)
ਲੁਧਿਆਣਾ, (ਸਹਿਗਲ)- ਜ਼ਿਲ੍ਹੇ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਸਥਾਨਕ ਹਸਪਤਾਲਾਂ ਵਿਚ 2769 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਹਸਪਤਾਲ ਪ੍ਰਬੰਧਕਾਂ ਅਨੁਸਾਰ ਡੇਂਗੂ ਦੇ ਮਰੀਜ਼ਾਂ ਵਿਚ ਲਗਾਤਾਰ ਤੇਜ਼ੀ ਜਾਰੀ ਹੈ।
ਦੂਜੇ ਪਾਸੇ ਸਿਹਤ ਵਿਭਾਗ ਦੀ ਮੰਨੀਏ ਤਾਂ ਹੁਣ ਤੱਕ 1113 ਡੇਂਗੂੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜ਼ਿਲਾ ਮਲੇਰੀਆ ਅਫਸਰ ਡਾ. ਰਮੇਸ਼ ਭਗਤ ਨੇ ਦੱਸਿਆ ਕਿ 1113 ਮਰੀਜ਼ਾਂ ’ਚੋਂ 897 ਜ਼ਿਲੇ ਦੇ ਰਹਿਣ ਵਾਲੇ ਹਨ, ਜਦਕਿ 185 ਦੂਜੇ ਜ਼ਿਲਿਆਂ ਅਤੇ 31 ਮਰੀਜ਼ ਦੂਜੇ ਸੂਬਿਆਂ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ 1665 ਸ਼ੱਕੀ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 1351 ਜ਼ਿਲੇ ਦੇ ਰਹਿਣ ਵਾਲੇ ਹਨ, ਬਾਕੀ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਡੇਂਗੂ ਦੇ ਮਾਮਲੇ ਦੀ ਕਰਾਸ ਚੈਕਿੰਗ ਕੀਤੀ ਜਾ ਰਹੀ ਹੈ। ਉਸ ਤੋਂ ਬਾਅਦ ਹੀ ਉਸ ਨੂੰ ਪਾਜ਼ੇਟਿਵ ਡਿਕਲੇਅਰ ਕੀਤਾ ਜਾ ਰਿਹਾ ਹੈ। ਸ਼ਹਿਰ ਦੇ ਪ੍ਰਮੁੱਖ ਹਸਪਤਾਲਾਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਹੁਣ ਤੱਕ ਡੇਢ ਦਰਜਨ ਤੋਂ ਜ਼ਿਆਦਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।