ਪੰਜਾਬ ''ਚ ਵੱਧਣ ਲੱਗਾ ਇਸ ਬੀਮਾਰੀ ਦਾ ਖ਼ਤਰਾ, ਲਗਾਤਾਰ ਸਾਹਮਣੇ ਆ ਰਹੇ ਮਰੀਜ਼, ਸਿਹਤ ਵਿਭਾਗ ਚੌਕੰਨਾ

Sunday, Aug 11, 2024 - 04:30 PM (IST)

ਪੰਜਾਬ ''ਚ ਵੱਧਣ ਲੱਗਾ ਇਸ ਬੀਮਾਰੀ ਦਾ ਖ਼ਤਰਾ, ਲਗਾਤਾਰ ਸਾਹਮਣੇ ਆ ਰਹੇ ਮਰੀਜ਼, ਸਿਹਤ ਵਿਭਾਗ ਚੌਕੰਨਾ

ਜਲੰਧਰ (ਰੱਤਾ)– ਪੰਜਾਬ ਵਿਚ ਮੌਸਮ ਵਿਚ ਤਬਦੀਲੀ ਹੋਣ ਕਾਰਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਡੇਂਗੂ ਦੇ 3 ਸ਼ੱਕੀ ਮਰੀਜ਼ਾਂ ਵਿਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਇਨ੍ਹਾਂ ਵਿਚੋਂ ਇਕ ਮਰੀਜ਼ ਹੁਸ਼ਿਆਰਪੁਰ ਦਾ ਰਹਿਣ ਵਾਲਾ ਪਾਇਆ ਗਿਆ। ਜ਼ਿਲ੍ਹੇ ਵਿਚ ਹੁਣ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 13 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ਵਿਚ 10 ਮਰੀਜ਼ ਸ਼ਹਿਰੀ ਅਤੇ 3 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਇਸ ਦੇ ਇਲਾਵਾ ਹੋਰਾਂ ਸ਼ਹਿਰਾਂ ਵਿਚ ਵੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ਨੀਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲੀ 23 ਸਾਲਾ ਲੜਕੀ ਬੂਟਾ ਮੰਡੀ ਦੀ ਰਹਿਣ ਵਾਲੀ ਹੈ ਅਤੇ ਉਹ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਵਿਚ ਬੁਖ਼ਾਰ ਕਾਰਨ ਦਵਾਈ ਲੈਣ ਆਈ ਸੀ ਅਤੇ ਦਵਾਈ ਲੈ ਕੇ ਵਾਪਸ ਘਰ ਚਲੀ ਗਈ।

ਇਹ ਵੀ ਪੜ੍ਹੋ- ਜਲੰਧਰ ਦਿਹਾਤੀ ਪੁਲਸ ਵੱਲੋਂ ਅੰਤਰਰਾਜੀ ਅਫ਼ੀਮ ਰੈਕੇਟ ਦਾ ਪਰਦਾਫ਼ਾਸ਼, ਨਸ਼ਾ ਸਮੱਗਲਰਾਂ ਨੂੰ SSP ਦੀ ਚਿਤਾਵਨੀ

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ਨੀਵਾਰ ਨੂੰ ਦਿਹਾਤੀ ਹਲਕੇ ਦੇ 2184 ਅਤੇ ਸ਼ਹਿਰੀ ਹਲਕੇ ਦੇ 443 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 15 ਥਾਵਾਂ ’ਤੇ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚ 3 ਥਾਵਾਂ ਸ਼ਹਿਰੀ ਅਤੇ 12 ਦਿਹਾਤੀ ਇਲਾਕਿਆਂ ਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਹੁਣ ਤਕ ਜ਼ਿਲ੍ਹੇ ਵਿਚ 220880 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 382 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਸ਼ਾਨ-ਏ-ਪੰਜਾਬ ਸਣੇ 26 ਟਰੇਨਾਂ ਰੱਦ ਤੇ 25 ਡਾਇਵਰਟ, ਰੱਖੜੀ ਮੌਕੇ ਚੱਲਣਗੀਆਂ ਇਹ ਸਪੈਸ਼ਲ ਟਰੇਨਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News