ਪਿੰਡ ਮੱਟਰਾਂ ''ਚ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਹੋਈ 70, ਤਿੰਨ ਗੰਭੀਰ

Wednesday, Jul 28, 2021 - 02:22 AM (IST)

ਪਿੰਡ ਮੱਟਰਾਂ ''ਚ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਹੋਈ 70, ਤਿੰਨ ਗੰਭੀਰ

ਭਵਾਨੀਗੜ੍ਹ (ਵਿਕਾਸ)- ਪਿੰਡ ਮੱਟਰਾਂ ਵਿਖੇ ਪਾਣੀ ਦੀ ਸਪਲਾਈ ਵਾਲੀ ਪਾਈਪ ਲਾਈਨ ਲੀਕ ਹੋਣ ਕਾਰਨ ਦੂਸ਼ਿਤ ਹੋਏ ਪਾਣੀ ਨੂੰ ਪੀਣ ਕਰ ਕੇ ਫੈਲੇ ਡਾਇਰੀਆ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਮੰਗਲਵਾਰ ਨੂੰ ਚੌਥੇ ਦਿਨ ਇਸ ਬੀਮਾਰੀ ਨੇ 6 ਹੋਰ ਲੋਕ ਨੂੰ ਆਪਣੀ ਲਪੇਟ ’ਚ ਲੈ ਲਿਆ ਜਿਸ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਕੇ 70 ਹੋ ਗਈ।
ਪਿੰਡ ਮੱਟਰਾਂ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਰਾਹਤ ਕੈਂਪ ਦੇ ਇੰਚਾਰਜ ਡਾ. ਰੋਹੇਨ ਅਤੇ ਹੈਲਥ ਇੰਸਪੈਕਟਰ ਗੁਰਜੰਟ ਸਿੰਘ ਨੇ ਦਾਅਵਾ ਕੀਤਾ ਕਿ ਪਿੰਡ ’ਚ ਘਰ-ਘਰ ਜਾ ਕੇ ਵੀ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੇਟ ਦੀ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਪੀੜਤ ਅੱਜ 6 ਹੋਰ ਮਰੀਜ਼ ਕੈਂਪ ’ਚ ਦਾਖਲ ਹੋਏ। ਇਨ੍ਹਾਂ ’ਚੋਂ ਤਿੰਨ ਮਰੀਜ਼ਾਂ ਸਿਮਰਜੀਤ ਕੌਰ, ਗੁਰਜੀਤ ਸਿੰਘ ਅਤੇ ਸੰਦੀਪ ਸਿੰਘ ਦੀ ਗੰਭੀਰ ਹਾਲਤ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ। ਇਸ ਤਰ੍ਹਾਂ ਹੁਣ ਤੱਕ ਮਰੀਜ਼ਾ ਦੀ ਗਿਣਤੀ 70 ਹੋ ਗਈ ਹੈ, ਜਿਨ੍ਹਾਂ ’ਚੋਂ 19 ਮਰੀਜ਼ ਹਸਪਤਾਲ ਵਿਚ ਰੈਫਰ ਕੀਤੇ ਗਏ ਹਨ। ਪਿੰਡ ਦੀ ਸਰਪੰਚ ਗੁਰਮੇਲ ਕੌਰ ਦੇ ਸਪੁੱਤਰ ਜਗਤਾਰ ਸਿੰਘ ਅਤੇ ਪਿੰਡ ਦੇ ਹੋਰਨਾਂ ਲੋਕਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਾਰੇ ਘਰਾਂ ਦੀਆਂ ਟੈਂਕੀਆਂ ਨੂੰ ਸਾਫ ਕਰਵਾਇਆ ਜਾ ਰਿਹਾ ਹੈ।


author

Bharat Thapa

Content Editor

Related News