ਪੰਜਾਬ ਦੇ ਇਸ ਜ਼ਿਲ੍ਹੇ ''ਚ ਮੰਡਰਾਉਣ ਲੱਗਾ ਗੰਭੀਰ ਖ਼ਤਰਾ, ਸਾਵਧਾਨ ਰਹਿਣ ਦੀ ਲੋੜ
Saturday, Dec 09, 2023 - 04:07 PM (IST)
ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਜ਼ਿਲ੍ਹੇ ਵਿਚ ਡੇਂਗੂ ਅਤੇ ਚਿਕਨਗੁਨੀਆ ਦੇ ਕੇਸਾਂ ਵਿਚ ਵਾਧਾ ਹੋਣ ਲੱਗਾ ਹੈ। ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਹਰ ਸ਼ੁਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਐਂਟੀ ਲਾਰਵਾ ਸਟਾਫ਼ ਵੱਲੋਂ ਵੱਖ-ਵੱਖ ਗਤੀਵਿਧੀਆਂ ਚਲਾਈਆਂ ਗਈਆਂ। ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਜਾਗਰੂਕ ਕੀਤਾ ਗਿਆ।
ਡੇਂਗੂ ਅਤੇ ਚਿਕਨਗੁਨੀਆ ਬਾਰੇ ਜਾਣਕਾਰੀ ਸਾਂਝੀ ਕਰਦੇ ਡਾ. ਜਗਦੀਪ ਸਿੰਘ ਨੇ ਦੱਸਿਆ ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ ਡੇਂਗੂ ਦੇ 1512 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸੀਜ਼ਨ ਵਿਚ ਚਿਕਨਗੁਨੀਆ ਦੇ ਮਾਮਲੇ ਵੱਡੀ ਗਿਣਤੀ ’ਚ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਚਿਕਨਗੁਨੀਆ ਹੁਣ ਤੱਕ ਸਾਹਮਣੇ ਆਏ 360 ਮਾਮਲਿਆਂ ’ਚੋਂ 32 ਮਾਮਲੇ ਪਿਛਲੇ ਹਫ਼ਤੇ ਵਿਚ ਹੀ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ 'ਆਪ' ਨੇ ਖਿੱਚੀ ਤਿਆਰੀ, CM ਕੇਜਰੀਵਾਲ ਨਾਲ ਸਾਰੀਆਂ ਸੀਟਾਂ ’ਤੇ CM ਮਾਨ ਕਰਨਗੇ ਦੌਰੇ
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਮੱਛਰ ਪੈਦਾ ਕਰਨ ਵਾਲੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕੰਟੇਨਰਾਂ ਵਿਚੋਂ ਪਾਣੀ ਦੀ ਨਿਕਾਸੀ, ਜਾਗਰੂਕਤਾ ਗਤੀਵਿਧੀਆਂ ਆਦਿ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਇਨ੍ਹਾਂ ਗਤੀਵਿਧੀਆਂ ਨੂੰ ਪਹਿਲਾਂ ਵਾਂਗ ਲੋਕਾਂ ਦੇ ਹੁੰਗਾਰੇ ਦੀ ਘਾਟ ਹੈ। ਡਾ. ਜਗਦੀਪ ਸਿੰਘ ਨੇ ਸ਼ਹਿਰ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਹਰ ਨਾਗਰਿਕ ਆਪਣੀ ਜ਼ਿੰਮੇਵਾਰੀ ਨਿਭਾਵੇ। ਡੇਂਗੂ ਦੇ ਲੱਛਣ ਨਜ਼ਰ ਆਉਣ ਅਤੇ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਇਹ ਵੀ ਪੜ੍ਹੋ : ਜਲੰਧਰ ਵਿਖੇ ਸਪਾ ਸੈਂਟਰ ਦੇ ਨਾਂ 'ਤੇ ਹੁਣ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ, ਇੰਝ ਹੁੰਦੀ ਹੈ ਕੁੜੀਆਂ ਨਾਲ ਡੀਲ
ਡੇਂਗੂ ਦੇ ਕੇਸ
ਹੁਸ਼ਿਆਰਪੁਰ ਸ਼ਹਿਰੀ-431
ਗੜ੍ਹਸ਼ੰਕਰ-82
ਮੁਕੇਰੀਆਂ-74
ਪੈਰੀਅਰਬਨ ਖੇਤਰਾਂ ’ਚ-254
ਚੱਕੋਵਾਲ ਬਲਾਕ-202
ਭੂੰਗਾ ਬਲਾਕ-160
ਇਹ ਵੀ ਪੜ੍ਹੋ : ਜਲੰਧਰ : SHO ਰਾਜੇਸ਼ ਕੁਮਾਰ ਅਰੋੜਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।